ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਇੰਗਲੈਂਡ ਦੇ ਸੰਸਦ ਮੈਂਬਰ ਢੇਸੀ ਨੇ ਬੰਦੀ ਸਿੰਘਾਂ ਦਾ ਮਸਲਾ ਉਠਾਇਆ

ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ; ਕਰਤਾਪੁਰ ਸਾਹਿਬ ਲਾਂਘਾ ਤੇ ਕਾਰਗੋ ਬੰਦਰਗਾਹ ਮੁਡ਼ ਖੋਲ੍ਹਣ ਦੀ ਮੰਗ
ਇੰਗਲੈਂਡ ਦੇ ਸੰਸਦ ਮੈਂਬਰ ਤਨਮਜੀਤ ਸਿੰਘ ਢੇਸੀ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ ਤੇ ਹੋਰ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਇੱਥੇ ਪੰਜਾਬ ਦੇ ਉਦਯੋਗ ਅਤੇ ਐੱਨਆਰਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ ਦੌਰਾਨ ਬੰਦੀ ਸਿੰਘਾਂ ਦਾ ਮੁੱਦਾ ਉਠਾਇਆ। ਘੰਟੇ ਤੋਂ ਵੱਧ ਸਮਾਂ ਹੋਈ ਇਸ ਮੁਲਾਕਾਤ ਦੌਰਾਨ ਢੇਸੀ ਨੇ ਪਰਵਾਸੀ ਪੰਜਾਬੀਆਂ ਦੀਆਂ ਜਾਇਦਾਦਾਂ ਨਾਲ ਸਬੰਧਤ ਮੁੱਦੇ ਵੀ ਉਠਾਏ। ਢੇਸੀ ਨੇ ਪੰਜਾਬ ਸਰਕਾਰ ਕੋਲ ਇਹ ਮੰਗ ਕੀਤੀ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਰਾਜਨੀਤਿਕ ਕੈਦੀਆਂ ਦੀ ਰਿਹਾਈ ਕੀਤੀ ਜਾਵੇ। ਢੇਸੀ ਨੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦਾ ਮਾਮਲਾ ਵੀ ਉਠਾਇਆ ਜੋ ਲੰਮੇ ਸਮੇਂ ਤੋਂ ਪੰਜਾਬ ਦੀ ਜੇਲ੍ਹ ਵਿੱਚ ਬੰਦ ਹੈ ਜਦ ਕਿ ਉਹ ਕਈ ਮਾਮਲਿਆਂ ਵਿੱਚ ਬਰੀ ਵੀ ਹੋ ਚੁੱਕਾ ਹੈ।

ਢੇਸੀ ਨੇ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ, ਜਿਸ ਨੂੰ ਹਾਲ ਹੀ ਦੌਰਾਨ ਭਾਰਤ ਤੇ ਪਾਕਿਸਤਾਨ ਵਿਚਲੇ ਪੈਦਾ ਹੋਏ ਤਣਾਅ ਕਾਰਨ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਕੌਮਾਂਤਰੀ ਕਾਰਗੋ ਬੰਦਰਗਾਹ ਨੂੰ ਜੇਕਰ ਮੁੜ ਖੋਲ੍ਹਿਆ ਜਾਵੇ ਤਾਂ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਤੇ ਖਾਸ ਕਰਕੇ ਪੰਜਾਬੀਆਂ ਨੂੰ ਵੱਡੇ ਪੱਧਰ ’ਤੇ ਫਾਇਦਾ ਹੋਵੇਗਾ।

Advertisement

ਉਨ੍ਹਾਂ ਲੰਡਨ, ਬਰਮਿੰਘਮ ਤੇ ਹੋਰ ਯੂਰਪੀ ਸ਼ਹਿਰਾਂ ਤੋਂ ਇਲਾਵਾ ਉੱਤਰੀ ਅਮਰੀਕਾ ਤੇ ਏਸ਼ੀਆਈ ਮੁਲਕਾਂ ਤੋਂ ਅੰਮ੍ਰਿਤਸਰ ਅਤੇ ਰਾਜਧਾਨੀ ਚੰਡੀਗੜ੍ਹ ਲਈ ਮੁੜ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਇਸ ਨਾਲ ਪੂਰੀ ਦੁਨੀਆ ’ਚ ਵੱਸਦੇ ਪੰਜਾਬੀਆਂ ਅਤੇ ਸੈਲਾਨੀਆਂ ਨੂੰ ਪੰਜਾਬ ਨਾਲ ਸਿੱਧਾ ਜੋੜਨ ਵਿੱਚ ਵੱਡੀ ਮਦਦ ਮਿਲੇਗੀ ਤੇ ਵਪਾਰਕ ਸਰਗਰਮੀਆਂ ਵਧਣਗੀਆਂ।

Advertisement