ਚੰਡੀਗੜ੍ਹ, 18 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਬੁਲ ਦੇ ਗੁਰਦੁਆਰੇ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਾਬੁਲ ਵਿੱਚ ਰਹਿ ਰਹੇ ਘੱਟ ਗਿਣਤੀ ਵਰਗ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਫੌਰੀ ਮਦਦ ਕੀਤੀ ਜਾਵੇ। ਸ੍ਰੀ ਮਾਨ ਨੇ ਟਵੀਟ ਕੀਤਾ ‘ਗੁਰਦੁਆਰਾ ਕਰਤੇ ਪ੍ਰਵਾਨ ’ਤੇ ਹਮਲੇ ਦੀ ਨਿੰਦਾ ਕੀਤੀ ਜਾਂਦੀ ਹੈ। ਖ਼ਬਰ ਮਿਲੀ ਹੈ ਕਿ ਹਮਲਾਵਰਾਂ ਨੇ ਸ਼ਰਧਾਲੂਆਂ ’ਤੇ ਗੋਲੀਆਂ ਚਲਾਈਆਂ ਹਨ। ਮੈਂ ਹਰ ਵਿਅਕਤੀ ਦੀ ਸੁਰੱਖਿਆ ਲਈ ਅਰਦਾਸ ਕਰਦਾ ਹਾਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕਰਦਾ ਹਾਂ ਕਿ ਕਾਬੁਲ ਵਿੱਚ ਰਹਿ ਰਹੇ ਘੱਟ ਗਿਣਤੀ ਵਰਗ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।’ -ਪੀਟੀਆਈ