
ਫਾਈਲ ਫੋਟੋ।
ਅਮਨ ਸੂਦ
ਪਟਿਆਲਾ, 27 ਮਾਰਚ
ਪਿਛਲੇ ਕੁਝ ਹਫਤਿਆਂ ਦੌਰਾਨ ਪੁਲੀਸ ਦੀ ਹਿਰਾਸਤ ਵਿੱਚ ਹੋਈਆਂ ਤਿੰਨ ਮੌਤਾਂ (ਦੋ ਮੌਤਾਂ ਮਾਰਚ ਮਹੀਨੇ ਅੰਦਰ ਹੋਈਆਂ) ਮਗਰੋਂ ਪੰਜਾਬ ਪੁਲੀਸ ਦੇ ਵਧੀਕ ਮੁਖੀ (ਏਡੀਜੀਪੀ) ਨੇ ਐੱਸਐੱਸਪੀਜ਼ ਤੇ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰਕੇ ਕਿਹਾ ਹੈ ਕਿ ਉਹ ਆਪਣੇ ਜੂਨੀਅਰ ਅਫਸਰਾਂ ਨੂੰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਹਿਣ।
ਏਡੀਜੀਪੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ’ਚ ਕਿਸੇ ਵਿਅਕਤੀ ਦੀ ਪੁਲੀਸ ਹਿਰਾਸਤ ਵਿੱਚ ਮੌਤ ਹੋਈ ਜਾਂ ਉਨ੍ਹਾਂ ’ਤੇ ਤਸ਼ੱਦਦ ਕੀਤਾ ਗਿਆ ਤਾਂ ਇਸ ਲਈ ਸੀਨੀਅਰ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਏਡੀਜੀਪੀ ਨੇ ਕਿਹਾ, ‘ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਗੜਬੜ ਹੁੰਦੀ ਹੈ ਤਾਂ ਸੀਨੀਅਰ ਅਫਸਰ ਕਾਨੂੰਨ ਅਨੁਸਾਰ ਕਾਰਵਾਈ ਕਰਨ।’ ਇੱਥੇ ਦੱਸਣਾ ਬਣਦਾ ਹੈ ਕਿ ਪਿਛਲੇ ਪੰਜ ਸਾਲਾਂ ਅੰਦਰ ਹਿਰਾਸਤ ਵਿੱਚ ਹੋਣ ਵਾਲੀਆਂ ਮੌਤਾਂ ਦੇ ਮਾਮਲੇ ’ਚ ਪੰਜਾਬ ਦਾ ਤੀਜਾ ਸਥਾਨ ਹੈ। ਸਭ ਤੋਂ ਪਹਿਲਾਂ ਸਥਾਨ ਉੱਤਰ ਪ੍ਰਦੇਸ਼ ਤੇ ਦੂਜਾ ਸਥਾਨ ਬਿਹਾਰ ਦਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ