ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ 26 ਸਤੰਬਰ ਨੂੰ ਕੰਧ ਟੱਪ ਕੇ ਫਰਾਰ ਹੋਇਆ ਕੈਦੀ ਤਿਲਕ ਰਾਜ ਨੂੰ ਬਠਿੰਡਾ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਤਿਲਕ ਰਾਜ ਦੇ ਫਰਾਰ ਹੋਣ ਤੋਂ ਬਾਅਦ ਬਠਿੰਡਾ ਪੁਲੀਸ ਨੇ ਉਸ ਦੀ ਭਾਲ ਲਈ ਵੱਡੀ ਕਾਰਵਾਈ ਸ਼ੁਰੂ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਬਠਿੰਡਾ ਪੁਲੀਸ ਦੇ ਇੰਸਪੈਕਟਰ ਦਲਜੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਉਸ ਨੂੰ ਗੰਗਾਨਗਰ ਇਲਾਕੇ ਤੋਂ ਕਾਬੂ ਕੀਤਾ ਹੈ।
ਕੈਦੀ ਦੇ ਕੰਧ ਟੱਪ ਕੇ ਫਰਾਰ ਹੋਣ ਤੋਂ ਬਾਅਦ ਇਹ ਮਾਮਲਾ ਕਾਫ਼ੀ ਚਰਚਾ ਵਿੱਚ ਆਇਆ ਸੀ। ਅਧਿਕਾਰੀਆਂ ਅਨੁਸਾਰ ਉਸ ਦੇ ਫਰਾਰ ਹੋਣ ਤੋਂ ਬਾਅਦ ਪੁਲੀਸ ਨੇ ਮਾਮਲਾ ਦਰਜ ਕਰਦਿਆਂ ਤਿਲਕ ਰਾਜ ਦੀ ਭਾਲ ਲਈ ਖ਼ਾਸ ਟੀਮਾਂ ਬਣਾਈਆਂ ਗਈਆਂ ਸਨ।ਸੂਤਰਾਂ ਮੁਤਾਬਕ ਤਿਲਕ ਰਾਜ ਦਾ ਗੰਗਾਨਗਰ ਜ਼ਿਲ੍ਹੇ ਨਾਲ ਸੰਬੰਧ ਹੈ ਅਤੇ ਉਹ ਆਪਣੇ ਘਰ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਪੁਲੀਸ ਦੀ ਮੁਸਤੈਦੀ ਕਾਰਨ ਉਸਨੂੰ ਕਾਬੂ ਕਰ ਲਿਆ ਗਿਆ। ਇਸ ਮਾਮਲੇ ਨੇ ਜੇਲ੍ਹ ਪ੍ਰਸ਼ਾਸਨ ਅਤੇ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਕੈਦੀ ਫਰਾਰ ਹੋਣ ਤੋਂ ਬਾਅਦ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਵਿਰੁੱਧ ਵਿਭਾਗੀ ਗਾਜ਼ ਡਿੱਗੀ ਸੀ।
Advertisement
×