ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਈਟੀਓ ਨੇ ਸੜਕੀ ਨੁਕਸਾਨ ਦਾ ਜਾਇਜ਼ਾ ਲਿਆ

ਅਧਿਕਾਰੀਆਂ ਵੱਲੋਂ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ।
Advertisement
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਮੁਹਾਲੀ ਸਥਿਤ ਪੰਜਾਬ ਸੜਕਾਂ ਤੇ ਪੁਲ ਵਿਕਾਸ ਬੋਰਡ ਵਿੱਚ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਨੁਕਸਾਨੇ ਬੁਨਿਆਦੀ ਢਾਂਚੇ-ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਬਾਰੇ ਉੱਚ ਪੱਧਰੀ ਮੀਟਿੰਗ ਵਿੱਚ ਸਮੀਖਿਆ ਕੀਤੀ। ਇਸ ਸਮੀਖਿਆ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਹੁਣ ਤੱਕ ਦੇ ਅੰਦਾਜ਼ੇ ਮੁਤਾਬਕ ਹੋਏ ਨੁਕਸਾਨ ਅਤੇ ਤੁਰੰਤ ਮੁਰੰਮਤ ਕਰਨ ਲਈ ਲੋੜੀਂਦੇ ਫੰਡ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਹੁਕਮ ਕੀਤੇ ਕਿ ਨੁਕਸਾਨੇ ਗਏ ਰਸਤਿਆਂ, ਖਾਸ ਤੌਰ ’ਤੇ ਪੇਂਡੂ ਹਲਕਿਆਂ ਵਿੱਚ ਫੌਰੀ ਤੌਰ ’ਤੇ ਮੁਰੰਮਤ ਕਰਕੇ ਸੰਪਰਕ ਬਹਾਲ ਕੀਤਾ ਜਾਵੇ ਤਾਂ ਜੋ ਰਾਹਤ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਜਿੱਥੇ ਹੜ੍ਹ ਦੇ ਪਾਣੀ ਨਾਲ ਵਾਸ਼-ਆਊਟ ਹੋਇਆ ਹੈ, ਉਥੇ ਮੌਕੇ ਦੀ ਸਥਿਤੀ ਅਨੁਸਾਰ ਪਾਣੀ ਦੀ ਨਿਕਾਸੀ ਲਈ ਕਾਜਵੇਅ, ਪਾਈਪ ਜਾਂ ਬਾਕਸ ਕਲਵਰਟ ਉਸਾਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ।ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਇਸ ਔਖੀ ਘੜੀ ਵਿੱਚ ਵਧ-ਚੜ੍ਹ ਕੇ ਡਿਊਟੀ ਨਿਭਾਉਣ ਦੀ ਹਦਾਇਤ ਕੀਤੀ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਵੀ ਫ਼ੈਸਲਾ ਕੀਤਾ।

Advertisement
Advertisement
Show comments