ਈ ਟੀ ਓ ਵੱਲੋਂ ਸ਼ਹੀਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੱਜ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਸੰਗਤ ਲਈ ਆਨੰਦਪੁਰ ਸਾਹਿਬ ਵਿੱਚ ਤਿੰਨ ਟੈਂਟ ਸਿਟੀ...
Advertisement
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੱਜ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਸੰਗਤ ਲਈ ਆਨੰਦਪੁਰ ਸਾਹਿਬ ਵਿੱਚ ਤਿੰਨ ਟੈਂਟ ਸਿਟੀ ਤਿਆਰ ਕੀਤੇ ਜਾਣਗੇ। ਇਨ੍ਹਾਂ ਵਿੱਚ 10 ਤੋਂ 12 ਹਜ਼ਾਰ ਸੰਗਤ ਦੇ ਠਹਿਰਨ ਦਾ ਇੰਤਜ਼ਾਮ ਹੋਵੇਗਾ। ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਆਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਸਬੰਧੀ ਸਾਰਾ ਕੰਮ ਨਿਸ਼ਚਿਤ ਮਿਤੀ ਤੋਂ ਪਹਿਲਾਂ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਵਾਧੂ ਸਟਾਫ ਤਾਇਨਾਤ ਕੀਤਾ ਜਾ ਸਕਦਾ ਹੈ।
Advertisement
Advertisement
×

