ਚੰਡੀਗੜ੍ਹ: ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ ਦੀ ਈਟੀਟੀ ਅਧਿਆਪਕਾ ਸੋਨੀਆ ਮਲਹੋਤਰਾ ਦਾ ਜਾਅਲੀ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ’ਤੇ ਗਠਿਤ ਰਾਜ ਪੱਧਰੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਬਲਵੀਰ ਸਿੰਘ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਦੀ ਅਧਿਆਪਕਾ ਸੋਨੀਆ ਮਲਹੋਤਰਾ ਨੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ ਬਣਾਇਆ ਹੈ। ਇਸ ਸਰਟੀਫਿਕੇਟ ਨਾਲ ਉਸ ਨੇ ਸਿੱਖਿਆ ਵਿਭਾਗ ਵਿੱਚ ਈਟੀਟੀ ਅਧਿਆਪਕਾ ਦੀ ਸਰਕਾਰੀ ਨੌਕਰੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈੱਲ ਦੀ ਰਿਪੋਰਟ ਵਿਚਾਰਦੇ ਹੋਏ ਸੋਨੀਆ ਮਲਹੋਤਰਾ ਦਾ ਬੀਸੀ ਸਰਟੀਫਿਕੇਟ ਜਾਅਲੀ ਹੋਣ ਕਰ ਕੇ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। -ਟਨਸ