ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਈਟੀਟੀ ਅਧਿਆਪਕਾਂ ਦੀਆਂ ਹੋਣਗੀਆਂ ਹੈੱਡ ਟੀਚਰ ਵਜੋਂ ਤਰੱਕੀਆਂ: ਬੈਂਸ

ਚੰਡੀਗੜ੍ਹ: ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈਟੀਟੀ ਅਧਿਆਪਕਾਂ ਦੀਆਂ ਹੈੱਡ ਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਨੇ ਹਦਾਇਤ ਕੀਤੀ ਕਿ ਇਨ੍ਹਾਂ ਤਰੱਕੀਆਂ ਦਾ ਸਮੁੱਚਾ...
Advertisement

ਚੰਡੀਗੜ੍ਹ: ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈਟੀਟੀ ਅਧਿਆਪਕਾਂ ਦੀਆਂ ਹੈੱਡ ਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਨੇ ਹਦਾਇਤ ਕੀਤੀ ਕਿ ਇਨ੍ਹਾਂ ਤਰੱਕੀਆਂ ਦਾ ਸਮੁੱਚਾ ਕਾਰਜ ਇੱਕ ਮਹੀਨੇ ਦੇ ਅੰਦਰ ਮੁਕੰਮਲ ਕਰ ਲਿਆ ਜਾਵੇ ਅਤੇ ਜੇਕਰ ਸੂਬੇ ਦੇ ਕਿਸੇ ਜ਼ਿਲ੍ਹੇ ਵਿੱਚ ਇਹ ਤਰੱਕੀਆਂ ਨਹੀਂ ਹੁੰਦੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ। ਬੈਂਸ ਅਨੁਸਾਰ ਇਨ੍ਹਾਂ ਤਰੱਕੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪੰਜਾਬ ਦਾ ਐਲੀਮੈਂਟਰੀ ਡਾਇਰੈਕਟੋਰੇਟ ਕੇਵਲ ਇੱਕ ਹੀ ਸਾਂਝੀ ਪ੍ਰਵਾਨਗੀ ਜਾਰੀ ਕਰੇਗਾ, ਜਿਸ ਨਾਲ ਸਾਰੀ ਪ੍ਰਕਿਰਿਆ ਆਸਾਨ ਅਤੇ ਸਮਾਂਬੱਧ ਹੋਵੇਗੀ। -ਟ੍ਰਿਬਿਊਨ ਨਿਊਜ਼ ਸਰਵਿਸ

Advertisement
Advertisement
Tags :
ਅਧਿਆਪਕਾਂਈਟੀਟੀਹੈੱਡਹੋਣਗੀਆਂਟੀਚਰਤਰੱਕੀਆਂਦੀਆਂਬੈਂਸਵਜੋਂ