DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੜਾਕੇ ਦੀ ਠੰਢ ’ਚ ਵੀ ਡੀਸੀ ਦਫ਼ਤਰ ਅੱਗੇ ਹੱਕੀ ਮੰਗਾਂ ਲਈ ਗਰਜੇ ਮਜ਼ਦੂਰ

ਮੁਕੇਸ਼ ਮਲੌਦ ਦੀ ਰਿਹਾਈ ਅਤੇ ਪੱਤਰਕਾਰਾਂ ’ਤੇ ਦਰਜ ਪਰਚੇ ਵਿਰੁੱਧ ਮਤਾ ਕੀਤਾ ਪਾਸ

  • fb
  • twitter
  • whatsapp
  • whatsapp
featured-img featured-img
ਬਰਨਾਲਾ ਡੀਸੀ ਦਫ਼ਤਰ ਵਿਖੇ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਮਜ਼ਦੂਰਾਂ ।-ਫੋਟੋ: ਬੱਲੀ
Advertisement

ਸਾਂਝੇ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਅੱਜ ਬਰਨਾਲਾ ਵਿਖੇ ਸੈਂਕੜੇ ਮਜ਼ਦੂਰਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਡੀਸੀ ਦਫ਼ਤਰ ਅੱਗੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਮਜ਼ਦੂਰ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ, ਨਵੇਂ ਕਿਰਤ ਕੋਡ ਲਾਗੂ ਕਰਨ ਅਤੇ ਬਿਜਲੀ ਖੇਤਰ ਦੇ ਨਿੱਜੀਕਰਨ ਦੀ ਸਖ਼ਤ ਨਿਖੇਧੀ ਕੀਤੀ।

 ਡੀਸੀ ਬਰਨਾਲਾ ਦੇ ਨੁਮਾਇੰਦੇ ਨੂੰ ਮੰਗ ਪੱਤਰ ਦੇਣ ਸਮੇਂ ਸਾਂਝਾ ਮਜ਼ਦੂਰ ਮੋਰਚਾ ਆਗੂ।-ਫੋਟੋ: ਬੱਲੀ
ਡੀਸੀ ਬਰਨਾਲਾ ਦੇ ਨੁਮਾਇੰਦੇ ਨੂੰ ਮੰਗ ਪੱਤਰ ਦੇਣ ਸਮੇਂ ਸਾਂਝਾ ਮਜ਼ਦੂਰ ਮੋਰਚਾ ਆਗੂ।-ਫੋਟੋ: ਬੱਲੀ

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮਜ਼ਦੂਰਾਂ ਦੀ ਰਹੀ-ਸਹੀ ਸੁਰੱਖਿਆ ਵੀ ਖ਼ਤਮ ਕਰਕੇ ਉਨ੍ਹਾਂ ਨੂੰ ਗ਼ੁਰਬਤ ਦੇ ਖੂਹ ਵਿੱਚ ਸੁੱਟ ਰਹੀ ਹੈ। ਇਸ ਦੌਰਾਨ ਮਜ਼ਦੂਰਾਂ ਨੇ ‘ਆਪ’ ਸਰਕਾਰ ਨੂੰ ਵੀ ਆਢੇ ਹੱਥੀਂ ਲੈਂਦਿਆਂ ਕਿਹਾ ਕਿ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਅਤੇ ਪੈਨਸ਼ਨਾਂ ਵਿੱਚ ਵਾਧਾ ਕਰਨ ਵਰਗੇ ਚੋਣ ਵਾਅਦੇ ਅਜੇ ਤੱਕ ਵਫ਼ਾ ਨਹੀਂ ਹੋਏ।

Advertisement

ਧਰਨੇ ਦੌਰਾਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ ਗਈ ਅਤੇ ਪੱਤਰਕਾਰਾਂ ਤੇ ਆਰਟੀਆਈ ਕਾਰਕੁਨਾਂ ’ਤੇ ਦਰਜ ਕੀਤੇ ਗਏ ਪਰਚਿਆਂ ਵਿਰੁੱਧ ਵਿਸ਼ੇਸ਼ ਮਤਾ ਪਾਸ ਕਰਦਿਆਂ ਇਸ ਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਕਰਾਰ ਦਿੱਤਾ ਗਿਆ।

Advertisement

ਆਗੂਆਂ ਨੇ ਪੰਚਾਇਤੀ ਜ਼ਮੀਨਾਂ ਵਿੱਚੋਂ ਦਲਿਤ ਪਰਿਵਾਰਾਂ ਨੂੰ ਬਣਦਾ ਤੀਜਾ ਹਿੱਸਾ ਦੇਣ ਅਤੇ ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕੀ ਹੱਕ ਦੇਣ ਦੀ ਮੰਗ ਵੀ ਦੁਹਰਾਈ। ਅੰਤ ਵਿੱਚ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਦਿਆਂ ਮਜ਼ਦੂਰਾਂ ਨੂੰ 16 ਜਨਵਰੀ ਦੇ ਸੂਬਾ ਪੱਧਰੀ ਰੋਸ ਪ੍ਰਦਰਸ਼ਨਾਂ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

Advertisement
×