ਕੋਟਕਪੂਰਾ ਗੋਲੀ ਕਾਂਡ

ਆਈਜੀ ਦੀ ਜਾਂਚ ਵੀ ਪੀੜਤਾਂ ਨੂੰ ਨਹੀਂ ਦਿਵਾ ਸਕੀ ਇਨਸਾਫ਼

ਆਈਜੀ ਦੀ ਜਾਂਚ ਵੀ ਪੀੜਤਾਂ ਨੂੰ ਨਹੀਂ ਦਿਵਾ ਸਕੀ ਇਨਸਾਫ਼

ਬੇਅਦਬੀ ਤੋਂ ਬਾਅਦ ਵਾਪਰੀ ਘਟਨਾ ਦੀ ਪੁਰਾਣੀ ਤਸਵੀਰ।

ਜਸਵੰਤ ਜੱਸ

ਫ਼ਰੀਦਕੋਟ, 10 ਅਪਰੈਲ

ਕੋਟਕਪੂਰਾ ਗੋਲੀ ਕਾਂਡ ਦੇ ਪੀੜਤਾਂ ਲਈ ਇਨਸਾਫ਼ ਦੀ ਉਡੀਕ ਹੋਰ ਲੰਬੀ ਹੋ ਗਈ ਹੈ। ਬੀਤੇ ਦਿਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਜਾਂਚ ਟੀਮ ਦੀ ਸਮੁੱਚੀ ਪੜਤਾਲ ਰਿਪੋਰਟ ਰੱਦ ਕਰਨ ਤੋਂ ਬਾਅਦ ਪੰਜਾਬ ਦੀ ਕੈਪਟਨ ਸਰਕਾਰ ਵੀ ਹੁਣ ਵਿਵਾਦਾਂ ਦੇ ਘੇਰੇ ਵਿੱਚ ਹੈ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਲਈ ਹਰ ਤਰ੍ਹਾਂ ਦੀ ਕਾਨੂੰਨੀ ਖੁੱਲ੍ਹ ਦਿੱਤੀ ਗਈ ਸੀ। ਇਹ ਅਧਿਕਾਰੀ ਸਿਰਫ਼ ਮੁੱਖ ਮੰਤਰੀ ਨੂੰ ਜਵਾਬਦੇਹ ਸੀ, ਜਿਸ ਕਰਕੇ ਉਸ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਅਦਾਕਾਰ ਅਕਸ਼ੈ ਕੁਮਾਰ ਸਮੇਤ ਹੋਰ ਸ਼ਖਸੀਅਤਾਂ ਨੂੰ ਜਾਂਚ ਵਿੱਚ ਸ਼ਾਮਲ ਕਰ ਲਿਆ ਸੀ। ਇਸ ਦੇ ਬਾਵਜੂਦ ਕੋਟਕਪੂਰਾ ਗੋਲੀ ਕਾਂਡ ਦੀ ਸਚਾਈ ਲੋਕਾਂ ਸਾਹਮਣੇ ਨਹੀਂ ਆ ਸਕੀ।

ਆਈਜੀ ਨੇ ਦੋ ਸਾਲ ਦੀ ਲੰਬੀ ਜਾਂਚ ਵਿੱਚ ਇਹ ਨਹੀਂ ਦੱਸਿਆ ਕਿ ਜਿਹੜੇ 44 ਪੁਲੀਸ ਮੁਲਾਜ਼ਮਾਂ ਦੀਆਂ ਮੈਡੀਕਲ ਲੀਗਲ ਰਿਪੋਰਟਾਂ ਤਿਆਰ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਸੱਟਾਂ ਕਿਸ ਨੇ ਮਾਰੀਆਂ। ਦੋ ਸਾਲ ਦੀ ਪੜਤਾਲ ਦੌਰਾਨ ਜਾਂਚ ਟੀਮ ਸਿਰਫ਼ ਫੋਨ ਕਾਲਾਂ ਦੁਆਲੇ ਹੀ ਘੁੰਮਦੀ ਰਹੀ। ਜਾਂਚ ਟੀਮ ਕਿਸੇ ਵੀ ਮੁਲਜ਼ਮ ਖ਼ਿਲਾਫ਼ ਫੌਜਦਾਰੀ ਕਾਨੂੰਨ ਅਨੁਸਾਰ ਸਿੱਧੀ ਅਤੇ ਸਪੱਸ਼ਟ ਗਵਾਹੀ ਇਕੱਤਰ ਨਹੀਂ ਕਰ ਸਕੀ। ਹਾਲਾਂਕਿ ਆਈਜੀ ਦਾਅਵਾ ਕਰ ਰਹੇ ਸਨ ਕਿ ਉਸ ਦੀ ਪੜਤਾਲ ਵਿਸ਼ਵ ਪੱਧਰ ਦੀ ਏਜੰਸੀਆਂ ਦੇ ਬਰਾਬਰ ਦੀ ਹੈ ਪਰ ਅਦਾਲਤਾਂ ਵਿੱਚ ਉੱਠੇ ਕਾਨੂੰਨੀ ਪਹਿਲੂਆਂ ਸਾਹਮਣੇ ਜਾਂਚ ਟੀਮ ਦੀ ਇਹ ਰਿਪੋਰਟ ਬੌਣੀ ਸਾਬਤ ਹੋਈ। ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਵਿੱਚ ਮੁਲਜ਼ਮਾਂ ਨੂੰ ਸਜ਼ਾ ਦੇਣ ਲਈ ਪਿਛਲੇ ਲੰਬੇ ਸਮੇਂ ਤੋਂ ਜੱਦੋਜਹਿਦ ਕਰ ਰਹੇ ਪੀੜਤ ਪਰਿਵਾਰ ਦੇ ਮੈਂਬਰ ਸੁਖਰਾਜ ਸਿੰਘ ਨੇ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਹ ਨਿਰਾਸ਼ ਹਨ। ਇਸ ਦੇ ਰੋਸ ਵਜੋਂ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਨੇ 13 ਅਪਰੈਲ ਨੂੰ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਕ ਵਿੱਚ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।

ਜਸਵਿੰਦਰ ਸਿੰਘ ਪੰਜਗਰਾਈਂ ਅਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਜਾਂਚ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਜਾਂਚ ਦੇ ਨਾਂ ’ਤੇ ਸਿੱਖ ਸੰਗਤ ਨਾਲ ਮਜ਼ਾਕ ਕੀਤਾ ਹੈ। ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਇਸ ਵਿਸ਼ੇ ’ਤੇ ਕੋਈ ਟਿੱਪਣੀ ਨਹੀਂ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All