DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੱਸਾ ਰੰਘੜ ਨੂੰ ਸੋਧਣ ਦੀ ਯਾਦ ’ਚ ਸਮਾਗਮ

ਪ੍ਰਬੰਧਕਾਂ ਨੇ ਸੰਗਤ ਨੂੰ ਸਿੱਖ ਯੋਧਿਆਂ ਦੇ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ

  • fb
  • twitter
  • whatsapp
  • whatsapp
featured-img featured-img
ਸਮਾਗਮ ਮੌਕੇ ਅਰਦਾਸ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਤੇ ਹੋਰ।
Advertisement

ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵੱਲੋਂ ਮੱਸਾ ਰੰਘੜ ਨੂੰ ਸੋਧਣ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਹੁਕਮਨਾਮਾ ਲੈਣ ਮਗਰੋਂ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨਾਲ ਇਤਿਹਾਸ ਦੀ ਗੱਲ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਕਈ ਵਾਰ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਹਰਿਮੰਦਰ ਸਾਹਿਬ ਦੀ ਪਾਵਨ ਮਰਿਆਦਾ ਨੂੰ ਭੰਗ ਕਰਨ ਦੇ ਯਤਨ ਕੀਤੇ। ਜ਼ਕਰੀਆ ਖਾਨ ਦੀ ਹਕੂਮਤ ਸਮੇਂ ਮੱਸਾ ਰੰਘੜ ਨੇ ਸੱਚਖੰਡ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜਿਸ ਦਾ ਬਦਲਾ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਨੇ ਮੱਸਾ ਰੰਘੜ ਨੂੰ ਸੋਧ ਕੇ ਲਿਆ। ਇਹ ਸਿੱਖ ਇਤਿਹਾਸ ਦਾ ਅਹਿਮ ਅਧਿਆਏ ਹੈ, ਜੋ ਸਿੱਖ ਦੀ ਗੁਰੂ ਨੂੰ ਸਮਰਪਣ ਭਾਵਨਾ ਪ੍ਰਗਟ ਕਰਦਾ ਹੈ। ਉਨ੍ਹਾਂ ਸੰਗਤਾਂ ਨੂੰ ਸਿੱਖ ਯੋਧਿਆਂ ਦੇ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਨਿਸ਼ਾਨ ਸਿੰਘ, ਇਕਬਾਲ ਸਿੰਘ, ਬਿਕਰਮਜੀਤ ਸਿੰਘ ਅਤੇ ਸੰਗਤਾਂ ਮੌਜੂਦ ਸਨ।

Advertisement

Advertisement
Advertisement
×