ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 9 ਜੁਲਾਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ ਲੈ ਕੇ 2022 ਤੱਕ ਆਮਦਨ ਦੇ ਸਰੋਤਾਂ ਨਾਲੋਂ ਵੱਧ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 9 ਜੁਲਾਈ

Advertisement

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ ਲੈ ਕੇ 2022 ਤੱਕ ਆਮਦਨ ਦੇ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ 10 ਅਕਤੂਬਰ 2022 ਨੂੰ ਜਾਂਚ ਸਬੰਧੀ ਜਾਰੀ ਹੁਕਮਾਂ ’ਤੇ ਕੀਤੀ ਗਈ ਪੜਤਾਲ ਦੇ ਆਧਾਰ ’ਤੇ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ 9 ਜੁਲਾਈ 2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਕੇਸ ਦਰਜ ਕੀਤਾ ਗਿਆ। ਵਿਜੀਲੈਂਸ ਬਿਊਰੋ ਅਨੁਸਾਰ ਪਹਿਲੀ ਅਪਰੈਲ 2016 ਤੋਂ 31 ਮਾਰਚ 2022 ਤੱਕ ਸਾਬਕਾ ਉਪ ਮੁੱਖ ਮੰਤਰੀ ਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ, ਜਦੋਂਕਿ ਖਰਚਾ 12,48,42,692 ਰੁਪਏ ਸੀ ਜੋ ਕਿ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਨਾਲੋਂ 7,96,23,921 ਰੁਪਏ (176.08 ਫ਼ੀਸਦ) ਵੱਧ ਹੈ। ਇਸ ਸਮੇਂ ਦੌਰਾਨ ਓ.ਪੀ. ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਤੇ ਪੁੱਤਰ ਰਾਘਵ ਸੋਨੀ ਦੇ ਨਾਂ ’ਤੇ ਜਾਇਦਾਦਾਂ ਬਣਾਈਆਂ। ਵਿਜੀਲੈਂਸ ਬਿਊਰੋ ਵੱਲੋਂ ਉਕਤ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Advertisement
Tags :
soni taxਆਮਦਨਸਾਬਕਾਸੋਨੀਗ੍ਰਿਫ਼ਤਾਰਜਾਇਦਾਦਮੰਤਰੀਮਾਮਲੇਮਾਮਲੇਵਿੱਚਮੁੱਖਵਿੱਚ