ਸਾਬਕਾ ਫ਼ੌਜੀਆਂ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਡੇਰੇ : The Tribune India

ਸਾਬਕਾ ਫ਼ੌਜੀਆਂ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਡੇਰੇ

ਸਾਬਕਾ ਫ਼ੌਜੀਆਂ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਡੇਰੇ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 17 ਜਨਵਰੀ

ਸੇਵਾਮੁਕਤ ਫ਼ੌਜੀ ਵੱਲੋਂ ਆਪਣੀਆਂ ਵਰਦੀਆਂ ’ਤੇ ਜਿੱਤੇ ਮੈਡਲ ਛਾਤੀਆਂ ਉਪਰ ਸਜਾ ਕੇ 'ਕਿਸਾਨ ਏਕਤਾ ਜ਼ਿੰਦਾਬਾਦ', ਜੈ ਜਵਾਨ-ਜੈ ਕਿਸਾਨ' ਦੇ ਨਾਅਰੇ ਲਾਉਂਦੇ ਕਿਸਾਨਾਂ ਨਾਲ ਏਕਾ ਪ੍ਰਗਟਾਉਂਦੇ ਦਿੱਲੀ ਦੇ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਸਿਪਾਹੀ ਤੋਂ ਲੈ ਕੇ ਬ੍ਰਿਗੇਡੀਅਰ ਤੱਕ ਦੇ ਅਹੁੁਦਿਆਂ 'ਤੋਂ ਸੇਵਾਮੁਕਤ ਸਾਬਕਾ ਫ਼ੌਜੀ ਕਿਸਾਨਾਂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਸਰਬ ਹਿੰਦ ਫ਼ੌਜੀ ਭਾਈਚਾਰਾ ਸੰਸਥਾ ਦੇ ਸੂਬਾ ਪ੍ਰਧਾਨ ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ ਵੀ ਫ਼ੌਜੀ ਤਮਗੇ ਛਾਤੀ 'ਤੇ ਸਜਾ ਕੇ ਦਿੱਲੀ ਦੇ ਕਿਸਾਨ ਮੋਰਚਿਆਂ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਮਰਦਾਂ ਦੇ ਇਸ ਘੋਲ ਪਿੱਛੇ ਔਰਤਾਂ ਦੀ ਖਾਸ ਭੂਮਿਕਾ ਹੈ ਤੇ 'ਮਹਿਲਾ ਕਿਸਾਨ ਦਿਵਸ' ਮੌਕੇ ਉਹ ਆਪਣੀ ਤਾਕਤ ਦਿਖਾਉਣਗੀਆਂ। ਸ੍ਰੀ ਕਾਹਲੋਂ ਨੇ ਦੱਸਿਆ ਕਿ ਬਹਾਦਰ ਫ਼ੌਜੀਆਂ ਦੀਆਂ ਔਰਤਾਂ ਵੀ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣਗੀਆਂ। ਉਨ੍ਹਾਂ 1965 ਦੀ ਜੰਗ ਦਾ ਜ਼ਿਕਰ ਕੀਤਾ ਕਿ ਉਦੋਂ ਕਿਸਾਨਾਂ ਨੇ ਮੋਰਚਿਆਂ 'ਤੇ ਜਾ ਕੇ ਫ਼ੌਜੀਆਂ ਦੀ ਹਰ ਸੰਭਵ ਮਦਦ ਕੀਤੀ ਸੀ। ਚੇਤੇ ਰਹੇ ਖੇਤੀ ਕਾਨੂੰਨਾਂ ਖ਼ਿਲਾਫ਼ ਮੋਰਚੇ ਸ਼ੁਰੂ ਵੇਲੇ ਸਾਬਕਾ ਫ਼ੌਜੀਆਂ ਨੇ ਆਪਣੇ ਤਮਗੇ ਵਾਪਸ ਕਰਨ ਲਈ ਰਾਸ਼ਟਰਪਤੀ ਕੋਲ ਜਾਣ ਦੀ ਪੂਰੀ ਵਾਹ ਲਾਈ ਪਰ ਦਿੱਲੀ ਪੁਲੀਸ ਨੇ ਅਜਿਹਾ ਨਹੀਂ ਹੋਣ ਦਿੱਤਾ ਸੀ। ਹਜ਼ਾਰਾਂ ਸਾਬਕਾ ਫ਼ੌਜੀਆਂ ਨੇ ਆਪਣੇ ਤਮਗੇ ਕਿਸਾਨੀ ਘੋਲ ਦੇ ਹੱਕ ਵਿੱਚ ਵਾਪਸ ਕਰਨ ਦੀ ਮੁਹਿੰਮ ਚਲਾ ਕੇ ਕਿਸਾਨਾਂ ਦਾ ਸਾਥ ਦਿੱਤਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All