ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 27 ਸਤੰਬਰ
ਪਿੰਡ ਦਾਦੂਮਾਜਰਾ ਵਿੱਚ ਡਾ. ਅਵਤਾਰ ਸਿੰਘ ਹਰਨਾ ਵਾਲਿਆਂ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਅਵਤਾਰ ਸਿੰਘ ਨੇ ਦੱਸਿਆ ਕਿ ਸਾਈ ਕਿਰਪਾ ਆਈ ਹਸਪਤਾਲ ਫ਼ਤਹਿਗੜ੍ਹ ਸਾਹਿਬ ਡਾ. ਸਾਈ ਦੀਪ ਦੀ ਅਗਵਾਈ ਵਾਲੀ ਟੀਮ ਨੇ 215 ਮਰੀਜ਼ਾਂ ਦੀਆ ਅੱਖਾਂ ਦੀ ਜਾਂਚ ਕੀਤੀ। ਇਸ ਮੌਕੇ ਡਾ. ਅਵਤਾਰ ਸਿੰਘ ਨੇ ਡਾ. ਸਾਈ ਦੀਪ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਡਾ. ਅਵਤਾਰ ਸਿੰਘ ਨੇ ਕਿਹਾ ਕਿ ਸਾਨੂੰ ਸਮਾਜ ਭਲਾਈ ਦੇ ਕੰਮ ਅਤੇ ਅਜਿਹੇ ਮੁਫ਼ਤ ਕੈਂਪ ਲਗਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਕਿਸੇ ਲੋੜਵੰਦ ਦਾ ਭਲਾ ਹੋ ਸਕੇ।