ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾਂਦੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਾਲਾਨਾ ਪ੍ਰੀਖਿਆ, ਜੋ 28 ਤੇ 29 ਜਨਵਰੀ 2022 ਨੂੰ ਕਰਵਾਈ ਜਾਣੀ ਸੀ, ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦਿੱਤੀ।