ਸੰਯੁਕਤ ਸਮਾਜ ਮੋਰਚੇ ਨੂੰ ਛੱਡ ਬਾਕੀ ਕਿਸਾਨ ਜਥੇਬੰਦੀਆਂ ’ਚ ਏਕਤਾ ਦੇ ਆਸਾਰ

ਸੰਯੁਕਤ ਕਿਸਾਨ ਮੋਰਚੇ ਦੀ ਸੰਚਾਲਨ ਕਮੇਟੀ ਵੱਲੋਂ ਪੰਜਾਬ ਦੇ ਕਿਸਾਨ ਆਗੂਆਂ ਨਾਲ ਚਰਚਾ

ਸੰਯੁਕਤ ਸਮਾਜ ਮੋਰਚੇ ਨੂੰ ਛੱਡ ਬਾਕੀ ਕਿਸਾਨ ਜਥੇਬੰਦੀਆਂ ’ਚ ਏਕਤਾ ਦੇ ਆਸਾਰ

ਮੁੱਲਾਂਪੁਰ ਦਾਖਾ ਵਿੱਚ ਗੱਲਬਾਤ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੀ ਸੰਚਾਲਨ ਕਮੇਟੀ ਦੇ ਆਗੂ।

ਸੰਤੋਖ ਗਿੱਲ

ਮੁੱਲਾਂਪੁਰ ਦਾਖਾ, 28 ਮਈ

ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਸੰਯੁਕਤ ਸਮਾਜ ਮੋਰਚੇ ਵਿੱਚ ਸ਼ਾਮਲ ਬਲਵੀਰ ਸਿੰਘ ਰਾਜੇਵਾਲ ਦੀ ਜਥੇਬੰਦੀ ਸਮੇਤ ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੂੰ ਛੱਡ ਕੇ ਸੰਯੁਕਤ ਕਿਸਾਨ ਮੋਰਚੇ ਤੋਂ ਮੁਅੱਤਲ ਕੀਤੀਆਂ ਬਾਕੀ ਗਿਆਰਾਂ ਕਿਸਾਨ ਜਥੇਬੰਦੀਆਂ ਨਾਲ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਦੇ ਆਸਾਰ ਬਣ ਗਏ ਹਨ। ਸੰਯੁਕਤ ਕਿਸਾਨ ਮੋਰਚੇ ਦੀ ਕੌਮੀ ਸੰਚਾਲਨ ਕਮੇਟੀ ਦੇ ਆਗੂ ਰਾਕੇਸ਼ ਟਿਕੈਤ, ਯੋਗੇਂਦਰ ਯਾਦਵ, ਸ਼ਿਵ ਕੁਮਾਰ ਕੱਕਾ, ਡਾ. ਦਰਸ਼ਨ ਪਾਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਪਹਿਲਾਂ ਲੁਧਿਆਣਾ ਵਿੱਚ 22 ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਸੀ ਅਤੇ ਦੇਰ ਸ਼ਾਮ ਮੁੱਲਾਂਪੁਰ ਵਿੱਚ 11 ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਵਿਚਾਰ-ਚਰਚਾ ਕਰਨ ਮਗਰੋਂ ਜਲਦੀ ਏਕਤਾ ਦੀ ਆਸ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ ਪੰਜ ਨੁਕਾਤੀ ਪ੍ਰੋਗਰਾਮ ਅਨੁਸਾਰ 8 ਜੂਨ ਨੂੰ ਹੋਣ ਵਾਲੀ ਮੀਟਿੰਗ ਵਿੱਚ ਦੇਸ਼ ਵਿਆਪੀ ਸੰਘਰਸ਼ ਵਿੱਢਣ ਲਈ ਰੂਪ-ਰੇਖਾ ਉਲੀਕੀ ਜਾਵੇਗੀ।

ਮੁੱਲਾਂਪੁਰ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਸਿੰਘ ਧਨੇਰ, ਰੁਲਦੂ ਸਿੰਘ ਮਾਨਸਾ, ਹਰਮੀਤ ਸਿੰਘ ਕਾਦੀਆਂ, ਫਰਮਾਨ ਸਿੰਘ ਸੰਧੂ, ਜਮਹੂਰੀ ਕਿਸਾਨ ਸਭਾ ਦੇ ਰਘਵੀਰ ਸਿੰਘ, ਕਿਰਨਜੀਤ ਸਿੰਘ ਸੇਖੋਂ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਮਨਜੀਤ ਸਿੰਘ ਰਾਏ ਅਤੇ ਜਗਮੋਹਨ ਸਿੰਘ ਪਟਿਆਲਾ ਸਮੇਤ ਕਈ ਹੋਰ ਆਗੂ ਸ਼ਾਮਲ ਹੋਏ ਸਨ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ਿਵ ਕੁਮਾਰ ਕੱਕਾ, ਰਾਕੇਸ਼ ਟਿਕੈਤ ਅਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਸਪੱਸ਼ਟ ਕੀਤਾ ਕਿ ਜਿਹੜੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਚੋਣਾਂ ਲੜੀਆਂ ਜਾਂ ਚੋਣਾਂ ਲੜਨ ਦੀ ਹਮਾਇਤ ਕੀਤੀ ਸੀ ਪਰ ਭਵਿੱਖ ਵਿੱਚ ਅਜਿਹਾ ਕਰਨ ਤੋਂ ਕਿਨਾਰਾ ਕਰ ਲਿਆ ਹੈ, ਉਨ੍ਹਾਂ ਜਥੇਬੰਦੀਆਂ ਨੂੰ ਕਿਸਾਨ ਮੋਰਚੇ ਦਾ ਹਿੱਸਾ ਬਣਾਉਣ ਲਈ ਜਲਦੀ ਫ਼ੈਸਲਾ ਲਿਆ ਜਾਵੇਗਾ। ਡਾ. ਦਰਸ਼ਨ ਪਾਲ ਅਤੇ ਯੋਗੇਂਦਰ ਯਾਦਵ ਜ਼ਰੂਰੀ ਰੁਝੇਵਿਆਂ ਕਾਰਨ ਮੀਟਿੰਗ ਖ਼ਤਮ ਹੋਣ ਤੋਂ ਪਹਿਲਾਂ ਹੀ ਚਲੇ ਗਏ ਪਰ ਇੱਕ ਸਵਾਲ ਦੇ ਜਵਾਬ ਵਿੱਚ ਯੋਗੇਂਦਰ ਨੇ ਕਿਹਾ ਕਿ ਵਿਛੜਿਆ ਪਰਿਵਾਰ ਮੁੜ ਜਲਦੀ ਇਕਜੁੱਟ ਹੋ ਕੇ ਦੇਸ਼ਵਿਆਪੀ ਸੰਘਰਸ਼ ਵਿੱਢੇਗਾ। ਟਿਕੈਤ ਅਤੇ ਉਗਰਾਹਾਂ ਨੇ ਕਿਹਾ ਕਿ 8 ਜੂਨ ਨੂੰ ਦਿੱਲੀ ਵਿੱਚ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਕੌਮੀ ਪੱਧਰ ਦੇ ਕਿਸਾਨ ਮਸਲਿਆਂ ਦੇ ਪੰਜ ਨੁਕਾਤੀ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਮੋਰਚੇ ਵਿੱਚੋਂ ਮੁਅੱਤਲ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਇਸ ਮੀਟਿੰਗ ਵਿੱਚ ਭਾਗ ਲੈ ਸਕਦੇ ਹਨ। ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਯੂਪੀ ਦੇ ਲਖੀਮਪੁਰ ਖੀਰੀ ਮਾਮਲੇ ਸਮੇਤ ਹੋਰ ਮੰਗਾਂ ਬਾਰੇ ਚਰਚਾ ਹੋਵੇਗੀ।

ਚੜੂਨੀ ਬਾਰੇ ਸ਼ਸ਼ੋਪੰਜ ਕਾਇਮ

ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਬਾਰੇ ਭਾਵੇਂ ਅੱਜ ਕੁਝ ਨਹੀਂ ਕਿਹਾ ਗਿਆ ਪਰ ਸੂਤਰਾਂ ਅਨੁਸਾਰ ਉਨ੍ਹਾਂ ਦੇ ਸੰਯੁਕਤ ਕਿਸਾਨ ਮੋਰਚੇ ਵਿੱਚ ਬਣੇ ਰਹਿਣ ਦੇ ਆਸਾਰ ਘੱਟ ਹੀ ਦਿਖਾਈ ਦੇ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਗਰਾਹਾਂ ਨੇ ਕਿਸਾਨ ਮੋਰਚੇ ਦੌਰਾਨ ਇਕੱਤਰ ਹੋਏ ਫੰਡ ਬਾਰੇ ਸਪੱਸ਼ਟ ਕੀਤਾ ਕਿ ਸਿੰਘੂ ਬਾਰਡਰ ਉੱਪਰ ਇਕੱਤਰ ਹੋਏ ਫੰਡ ਦਾ ਹਿਸਾਬ-ਕਿਤਾਬ ਆਡਿਟ ਕਮੇਟੀ ਕੋਲ ਹੈ ਅਤੇ ਉਹ ਫੰਡ ਸੰਯੁਕਤ ਕਿਸਾਨ ਮੋਰਚੇ ਦੀ ਅਮਾਨਤ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All