ਦਿਲਬਾਗ ਸਿੰਘ ਗਿੱਲ
ਅਟਾਰੀ, 14 ਅਗਸਤ
ਪਾਕਿਸਤਾਨ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ ਦੀ ਸਾਂਝੀ ਜਾਂਚ ਚੌਕੀ ’ਤੇ ਪਾਕਿਸਤਾਨ ਰੇਂਜਰਜ਼ ਅਤੇ ਬੀਐੱਸਐੱਫ ਵਿਚਕਾਰ ਮਠਿਆਈਆਂ ਦਾ ਆਦਾਨ-ਪ੍ਰਦਾਨ ਹੋਇਆ। ਪਾਕਿਸਤਾਨ ਰੇਂਜਰ ਦੇ ਵਿੰਗ ਕਮਾਂਡਰ ਮੁਹੰਮਦ ਆਮਿਰ ਅਹਿਮਦ ਨੇ ਅਟਾਰੀ-ਵਾਹਗਾ ਸਰਹੱਦ ਵਿਖੇ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਨੂੰ ਮਠਿਆਈ ਦੇ ਡੱਬੇ ਭੇਟ ਕਰਕੇ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ ਤੇ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਦੋਵਾਂ ਮੁਲਕਾਂ ਦੇ ਅਧਿਕਾਰੀਆਂ ਵੱਲੋਂ ਇੱਕ-ਦੂਜੇ ਨੂੰ 7-7 ਮਠਿਆਈ ਦੇ ਡੱਬੇ ਭੇਟ ਕੀਤੇ।