ਭਾਰਤ-ਪਾਕਿ ਸਰਹੱਦ ’ਤੇ ਮਠਿਆਈਆਂ ਦਾ ਅਦਾਨ-ਪ੍ਰਦਾਨ : The Tribune India

ਭਾਰਤ-ਪਾਕਿ ਸਰਹੱਦ ’ਤੇ ਮਠਿਆਈਆਂ ਦਾ ਅਦਾਨ-ਪ੍ਰਦਾਨ

ਦੀਵਾਲੀ ਦੀ ਵਧਾਈ ਦੇ ਕੇ ਅਮਨ ਸ਼ਾਂਤੀ ਦੀ ਕਾਮਨਾ ਕੀਤੀ

ਭਾਰਤ-ਪਾਕਿ ਸਰਹੱਦ ’ਤੇ ਮਠਿਆਈਆਂ ਦਾ ਅਦਾਨ-ਪ੍ਰਦਾਨ

ਦੀਵਾਲੀ ਮੌਕੇ ਅਟਾਰੀ-ਵਾਹਗਾ ਸਰਹੱਦ ’ਤੇ ਇੱਕ-ਦੂਜੇ ਨੂੰ ਮਠਿਆਈ ਦਿੰਦੇ ਹੋਏ ਬੀਐੱਸਐੱਫ ਅਧਿਕਾਰੀ ਤੇ ਪਾਕਿਸਤਾਨੀ ਰੇਂਜਰਜ਼।

ਦਿਲਬਾਗ ਸਿੰਘ ਗਿੱਲ/ਪਰਮਜੀਤ ਸਿੰਘ

ਅਟਾਰੀ/ਫਾਜ਼ਿਲਕਾ, 5 ਨਵੰਬਰ

ਦੀਵਾਲੀ ਦੇ ਤਿਓਹਾਰ ਮੌਕੇ ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ’ਤੇ ਦੋਵਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਨੇ ਆਪਸ ’ਚ ਮਠਿਆਈਆਂ ਦਾ ਅਦਾਨ ਪ੍ਰਦਾਨ ਕੀਤਾ। ਇਸ ਮੌਕੇ ਭਾਰਤ ਵੱਲੋਂ ਪਾਕਿਸਤਾਨ ਰੇਂਜਰ ਅਧਿਕਾਰੀ ਨੂੰ ਮਠਿਆਈ ਭੇਟ ਕਰ ਕੇ ਦੀਵਾਲੀ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਭਾਰਤ ਵੱਲੋਂ ਸੀਮਾ ਸੁਰੱਖਿਆ ਬਲ ਦੇ ਕਾਰਜਕਾਰੀ ਕਮਾਂਡਰ ਅਨੰਤ ਰਾਮ ਸ਼ਰਮਾ ਨੇ ਪਾਕਿਸਤਾਨ ਰੇਂਜਰ ਦੇ ਵਿੰਗ ਕਮਾਂਡਰ ਮੁਹੰਮਦ ਆਮਿਰ ਨੂੰ ਮਠਿਆਈ ਦੇ ਡੱਬੇ ਭੇਟ ਕੀਤੇ। ਇਸੇ ਤਰ੍ਹਾਂ ਪਾਕਿਸਤਾਨ ਰੇਂਜਰ ਦੇ ਵਿੰਗ ਕਮਾਂਡਰ ਮੁਹੰਮਦ ਆਮਿਰ ਨੇ ਵੀ ਸੀਮਾ ਸੁਰੱਖਿਆ ਬਲ ਦੇ ਕਮਾਂਡਰ ਨੂੰ ਪਾਕਿਸਤਾਨ ਵੱਲੋਂ ਮਠਿਆਈ ਦੇ ਡੱਬੇ ਭੇਟ ਕੀਤੇ। ਇਸੇ ਤਰ੍ਹਾਂ ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਦੀ ਅੰਤਰਰਾਸ਼ਟਰੀ ਸਾਦਕੀ ਬਾਰਡਰ ਦੀ ਜ਼ੀਰੋ ਲਾਈਨ ’ਤੇ ਵੀ ਦੋਵਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਨੇ ਇੱਕ ਦੂਜੇ ਨੂੰ ਮਠਿਆਈ ਦਿੱਤੀ। ਭਾਰਤ ਵੱਲੋਂ ਬੀਐੱਸਐੱਫ ਦੇ ਕਮਾਂਡੈਂਟ ਮਾਯੰਕ ਦਿਵੇਦੀ ਅਤੇ ਹੋਰਨਾਂ ਅਧਿਕਾਰੀਆਂ ਨੇ ਪਾਕਿ ਰੇਂਜ ਦੇ ਵਿੰਗ ਕਮਾਂਡਰ ਅਤੇ ਹੋਰ ਅਧਿਕਾਰੀਆਂ ਨੂੰ ਮਠਿਆਈਆਂ ਦੇ ਡੱਬੇ ਅਤੇ ਫਲਾਂ ਦਾ ਟੋਕਰਾ ਭੇਟ ਕੀਤਾ। ਪਾਕਿ ਰੇਂਜ ਅਧਿਕਾਰੀਆਂ ਨੇ ਵੀ ਪਾਕਿਸਤਾਨੀ ਮਠਿਆਈਆਂ ਦੇ ਡੱਬੇ ਭੇਟ ਕਰ ਕੇ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਅਤੇ ਅਮਨ-ਸ਼ਾਂਤੀ ਦੀ ਕਾਮਨਾ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All