DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚਾਰ ਸਾਲਾਂ ਵਿੱਚ ਆਬਕਾਰੀ ਮਾਲੀਆ ਦੁੱਗਣਾ ਹੋਇਆ: ਚੀਮਾ

ਟੀਚੇ ਨਾਲੋਂ 582 ਕਰੋਡ਼ ਰੁਪਏ ਵੱਧ ਮਾਲੀਆ ਇਕੱਠਾ ਕੀਤਾ

  • fb
  • twitter
  • whatsapp
  • whatsapp
Advertisement

ਪੰਜਾਬ ਸਰਕਾਰ ਨੇ ਵਿੱਤ ਵਰ੍ਹੇ 2025-26 ਦੌਰਾਨ ਆਬਕਾਰੀ ਦੇ ਮਾਲੀਏ ਤੋਂ ਟੀਚੇ ਨਾਲੋਂ 582 ਕਰੋੜ ਰੁਪਏ ਵੱਧ ਮਾਲੀਆ ਇਕੱਠਾ ਕੀਤਾ ਹੈ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਦੌਰਾਨ ਆਬਕਾਰੀ ਤੋਂ 11, 200 ਕਰੋੜ ਰੁਪਏ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ ਸੀ ਪਰ ਸੂਬੇ ਦੀ ਠੋਸ ਆਬਕਾਰੀ ਨੀਤੀ ਸਦਕਾ ਵਿਭਾਗ ਨੇ 31 ਮਾਰਚ 2026 ਤੱਕ 11,782 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਟੀਚੇ ਤੋਂ 582 ਕਰੋੜ ਰੁਪਏ ਵੱਧ ਹਨ। ਆਬਕਾਰੀ ਵਿਭਾਗ ਨੇ ਵਿੱਤ ਵਰ੍ਹੇ 2026-27 ਦੌਰਾਨ ਆਬਕਾਰੀ ਤੋਂ 12,800 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੀ ਪਾਰਦਰਸ਼ੀ ਤੇ ਲੋਕ ਪੱਖੀ ਨੀਤੀਆਂ ਸਦਕਾ ਪਿਛਲੇ ਚਾਰ ਸਾਲਾਂ ਵਿੱਚ ਆਬਕਾਰੀ ਮਾਲੀਆ ਲਗਪਗ ਦੁੱਗਣਾ ਹੋ ਗਿਆ। ਸਾਲ 2022 ਤੋਂ ਪਹਿਲਾਂ ਆਬਕਾਰੀ ਤੋਂ ਮਾਲੀਆ 6,254.84 ਕਰੋੜ ਰੁਪਏ ਇਕੱਠਾ ਹੁੰਦਾ ਸੀ, ਜੋ ਚਾਰ ਸਾਲ ਬਾਅਦ ਵੱਧ ਕੇ 11,782 ਕਰੋੜ ਰੁਪਏ ਹੋ ਗਿਆ ਹੈ। ਸਾਲ 2026-27 ਲਈ 12,800 ਕਰੋੜ ਰੁਪਏ ਦਾ ਨਵਾਂ ਟੀਚਾ ਮਿੱਥਿਆ ਗਿਆ। ਵਿੱਤੀ ਸਾਲ 2026-27 ਲਈ ਆਬਕਾਰੀ ਨੀਤੀ ਰਾਹੀਂ 10,520 ਕਰੋੜ ਰੁਪਏ ਦੇ ਅਨੁਮਾਨਿਤ ਲਾਇਸੈਂਸ ਫੀਸ ਟੀਚੇ ਨਾਲ ਤਿਆਰ ਕੀਤੀ ਗਈ ਹੈ, ਜਦੋਂ ਕਿ 2025-26 ਵਿੱਚ ਇਹ 9,877 ਕਰੋੜ ਰੁਪਏ ਸੀ। ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ ਵੱਲੋਂ ਸੂਬੇ ਦੇ ਸਾਰੇ 207 ਪ੍ਰਚੂਨ ਸ਼ਰਾਬ ਗਰੁੱਪ ਅਲਾਟ ਕੀਤੇ ਜਾ ਚੁੱਕੇ ਹਨ।

Advertisement
Advertisement
×