DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਛਾਪੇ ਦੌਰਾਨ ਆਬਕਾਰੀ ਟੀਮ ’ਤੇ ਹਮਲਾ

ਨਾਜਾਇਜ਼ ਸ਼ਰਾਬ ਤਸਕਰੀ ਦੀ ਸੂਚਨਾ ਮਿਲਣ ਤੋਂ ਬਾਅਦ ਜਨਕਪੁਰੀ ਇਲਾਕੇ ਵਿੱਚ ਛਾਪਾ ਮਾਰਨ ਗਈ ਐਕਸਾਈਜ਼ ਟੀਮ ’ਤੇ ਕੁਝ ਦੁਕਾਨਦਾਰਾਂ ਅਤੇ ਲੋਕਾਂ ਨੇ ਹਮਲਾ ਕਰ ਦਿੱਤਾ। ਮੁਲਜ਼ਮਾਂ ਵੱਲੋਂ ਕੀਤੇ ਗਏ ਹਮਲੇ ਕਾਰਨ ਐਕਸਾਈਜ਼ ਟੀਮ ਅਤੇ ਉਨ੍ਹਾਂ ਦੇ ਨਾਲ ਆਏ ਪੁਲੀਸ ਮੁਲਾਜ਼ਮਾਂ...
  • fb
  • twitter
  • whatsapp
  • whatsapp
Advertisement

ਨਾਜਾਇਜ਼ ਸ਼ਰਾਬ ਤਸਕਰੀ ਦੀ ਸੂਚਨਾ ਮਿਲਣ ਤੋਂ ਬਾਅਦ ਜਨਕਪੁਰੀ ਇਲਾਕੇ ਵਿੱਚ ਛਾਪਾ ਮਾਰਨ ਗਈ ਐਕਸਾਈਜ਼ ਟੀਮ ’ਤੇ ਕੁਝ ਦੁਕਾਨਦਾਰਾਂ ਅਤੇ ਲੋਕਾਂ ਨੇ ਹਮਲਾ ਕਰ ਦਿੱਤਾ। ਮੁਲਜ਼ਮਾਂ ਵੱਲੋਂ ਕੀਤੇ ਗਏ ਹਮਲੇ ਕਾਰਨ ਐਕਸਾਈਜ਼ ਟੀਮ ਅਤੇ ਉਨ੍ਹਾਂ ਦੇ ਨਾਲ ਆਏ ਪੁਲੀਸ ਮੁਲਾਜ਼ਮਾਂ ਨੂੰ ਆਪਣੀ ਜਾਨ ਬਚਾਉਣ ਲਈ ਭੱਜਣਾ ਪਿਆ। ਹਮਲਾਵਰਾਂ ਨੇ ਪੁਲੀਸ ਮੁਲਾਜ਼ਮਾਂ ਦੀ ਵਰਦੀ ਤੱਕ ਪਾੜ ਦਿੱਤੀ। ਹਮਲੇ ਦੌਰਾਨ ਜ਼ਖ਼ਮੀ ਹੋਏ ਦੋ ਵਿਅਕਤੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਦੋਂ ਕਿ ਜ਼ਖ਼ਮੀ ਪੁਲੀਸ ਮੁਲਾਜ਼ਮ ਸੁਖਦੇਵ ਸਿੰਘ ਨੂੰ ਸਿਵਲ ਹਸਪਤਾਲ ਭੇਜਿਆ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਡਿਵੀਜ਼ਨ ਦੋ ਦੀ ਪੁਲੀਸ ਜਨਕਪੁਰੀ ਚੌਕੀ ਦੀ ਟੀਮ ਦੇ ਨਾਲ ਮੌਕੇ ’ਤੇ ਪਹੁੰਚ ਗਈ। ਇਸ ਮਾਮਲੇ ਵਿੱਚ ਪੁਲੀਸ ਨੇ ਇਲਾਕੇ ਦੇ ਫਰਿਆਦ ਆਲਮ, ਤਨਵੀਰ ਆਲਮ, ਵਿਕਾਸ, ਅਫਰੋਜ਼ ਆਲਮ ਅਤੇ ਅਸ਼ਰਫ ਅਲੀ ਅਤੇ ਹੋਰਨਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਾਜ਼ਮ ਸੁਖਦੇਵ ਸਿੰਘ ਦੇ ਅਨੁਸਾਰ ਜਨਕਪੁਰੀ ਇਲਾਕੇ ਵਿੱਚ ਐਕਸਾਈਜ਼ ਵਿਭਾਗ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਉੱਥੇ ਗ਼ੈਰ-ਕਾਨੂੰਨੀ ਸ਼ਰਾਬ ਵੇਚੀ ਜਾ ਰਹੀ ਹੈ। ਉਹ ਉੱਥੇ ਆਬਕਾਰੀ ਵਿਭਾਗ ਦੀ ਟੀਮ ਨਾਲ ਛਾਪਾ ਮਾਰਨ ਗਏ ਸਨ। ਜਿਵੇਂ ਹੀ ਟੀਮ ਉੱਥੇ ਦਾਖਲ ਹੋਈ, ਮੁਲਜ਼ਮਾਂ ਨੇ ਅਚਾਨਕ ਹਮਲਾ ਕਰ ਦਿੱਤਾ। ਇਹ ਹਮਲਾ 20 ਤੋਂ 25 ਲੋਕਾਂ ਵੱਲੋਂ ਕੀਤਾ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹਮਲੇ ’ਚ ਜ਼ਖਮੀ ਹੋਏ ਸੰਨੀ ਅਤੇ ਸੂਫ਼ੀਆਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਜਦੋਂ ਕਿ ਸੁਖਦੇਵ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਸੁਖਦੇਵ ਨੇ ਕਿਹਾ ਕਿ ਹਮਲਾਵਰਾਂ ਨੇ ਨਾ ਸਿਰਫ਼ ਉਸ ਨੂੰ ਕੁੱਟਿਆ ਬਲਕਿ ਉਸ ਦੀ ਵਰਦੀ ਵੀ ਪਾੜ ਦਿੱਤੀ।

Advertisement
Advertisement
×