ਚੰਡੀਗੜ੍ਹ: ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸੂਬੇ ਵਿੱਚ ਸੋਲਰ ਅਤੇ ਬਾਇਓਮਾਸ ਪਾਵਰ ਪ੍ਰਾਜੈਕਟ ਡਿਵੈਲਪਰਾਂ ਨਾਲ ਆਪਸੀ ਸਮਝੌਤੇ ਰਾਹੀਂ ਮੌਜੂਦਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਦਰਾਂ ਵਿੱਚ ਕਟੌਤੀ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਹੈ। ਅੱਜ ਪੰਜਾਬ ਭਵਨ ਵਿੱਚ ਸੋਲਰ ਅਤੇ ਬਾਇਓਮਾਸ ਪਾਵਰ ਪ੍ਰਾਜੈਕਟ ਡਿਵੈਲਪਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵਿਆਜ ਦਰ ਅਤੇ ਕਾਰਪੋਰੇਟ ਟੈਕਸ ਘਟਾਇਆ ਜਾ ਚੁੱਕਾ ਹੈ, ਇਸ ਲਈ ਪ੍ਰਾਜੈਕਟ ਡਿਵੈਲਪਰਾਂ ਨੂੰ ਟੈਰਿਫ ਘਟਾਉਣ ਦੇ ਤਰੀਕੇ ਲੱਭਣ ਵੱਲ ਧਿਆਨ ਦੇਣਾ ਚਾਹੀਦਾ ਹੈ। -ਟਨਸ