DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Railway Track Blast Near Patiala:‘ਧਮਾਕਾ ਕਰਨ ਦੀ ਕੋਸ਼ਿਸ਼’ ਦੌਰਾਨ ਹੀ ਹੋਈ ਮੁਲਜ਼ਮ ਦੀ ਮੌਤ: ਪੁਲੀਸ

, ਅਣਪਛਾਤਿਆਂ ਖ਼ਿਲਾਫ਼ ਵਿਸਫ਼ੋਟਕ ਐਕਟ ਤਹਿਤ ਕੇਸ ਦਰਜ; ਆਵਾਜਾਈ ਬਹਾਲ

  • fb
  • twitter
  • whatsapp
  • whatsapp
featured-img featured-img
ਸੀਨੀਅਰ GRP ਅਫ਼ਸਰ ਘਟਨਾ ਵਾਲੀ ਥਾਂ ’ਤੇ ਪਹੁੰਚੇ। ਫੋਟੋ: ਅਮਨ।
Advertisement

Patiala Railway Track Blast : ਸ਼ੰਭੂ-ਅੰਬਾਲਾ ਰੇਲ ਮਾਰਗ ’ਤੇ ਸੋਮਵਾਰ ਰਾਤੀਂ ਧਮਾਕਾ ਹੋਇਆ, ਜਿਸ ਵਿੱਚ ਸ਼ੰਭੂ ਕੋਲ ਰੇਲਵੇ ਲਾਈਨ ਨੁਕਸਾਨੀ ਗਈ। ਧਮਾਕਾ ਰਾਤੀਂ ਤਕਰੀਬਨ 10 ਵਜੇ ਦੇ ਕਰੀਬ ਹੋਇਆ। ਧਮਾਕੇ ਦੌਰਾਨ ਨੁਕਸਾਨੀ ਗਈ ਰੇਲਵੇ ਲਾਈਨ ਅੱਜ ਸਵੇਰੇ ਰੇਲਵੇ ਵਿਭਾਗ ਵੱਲੋਂ ਆਵਾਜਾਈ ਲਈ ਬਹਾਲ ਕਰ ਦਿੱਤੀ ਗਈ ਹੈ। ਉਧਰ ਰੇਲਵੇ ਟਰੈਕ ਤੋਂ ਇੱਕ ਮਨੁੱਖੀ ਧੜ ਦਾ ਕੁਝ ਹਿੱਸਾ ਵੀ ਮਿਲਿਆ ਹੈ।

ਦੱਸ ਦਈਏ ਕਿ ਇਸ ਧਮਾਕੇ ਦੌਰਾਨ ਰੇਲਵੇ ਲਾਈਨ ਦੇ ਇੱਕ ਹਿੱਸੇ ਨੂੰ ਨੁਕਸਾਨ ਪਹੁੰਚਿਆ ਸੀ, ਜਿਸ ਦੌਰਾਨ ਇਨ੍ਹਾਂ ਦੇ ਵਿਚਕਾਰ ਸਥਿਤ ਪੱਥਰ ਦੀ ਸਲੈਬ ਟੁੱਟਣ ਸਮੇਤ ਰੇਲਵੇ ਲਾਈਨ ਵੀ ਟੁੱਟ ਗਈ ਸੀ ਜਿਸ ਮਗਰੋਂ ਰੇਲਵੇ ਵਿਭਾਗ ਵੱਲੋਂ ਆਵਾਜਾਈ ਬੰਦ ਕਰ ਦਿੱਤੀ ਗਈ ਸੀ

Advertisement

ਤਰਨਤਾਰਨ ਵਾਸੀ ਜਗਰੂਪ ਸਿੰਘ ਵਜੋਂ ਹੋਈ ਧਮਾਕੇ ਦੇ ਮ੍ਰਿਤਕ ਦੀ ਪਹਿਚਾਣ

Advertisement

ਸੂਤਰਾਂ ਤੋਂ ਪ੍ਰਾਪਤ ਹੋਈ ਇੱਕ ਹੋਰ ਜਾਣਕਾਰੀ ਅਨੁਸਾਰ ਇਸ ਧਮਾਕੇ ਦੌਰਾਨ ਮਾਰੇ ਗਏ ਦੱਸੇ ਜਾ ਰਹੇ ਵਿਅਕਤੀ ਦੀ ਪਛਾਣ ਤਰਨ ਤਾਰਨ ਜ਼ਿਲ੍ਹੇ ਨਾਲ ਸੰਬੰਧਿਤ ਜਗਰੂਪ ਸਿੰਘ ਵਜੋਂ ਹੋਈ ਹੈ। ਉਹ ਤਰਨ ਤਾਰਨ ਦੇ ਇੱਕ ਪ੍ਰਸਿੱਧ ਪਿੰਡ ਦਾ ਵਸਨੀਕ ਸੀ। ਇਸ ਧਮਾਕੇ ਦੌਰਾਨ ਉਸਦਾ ਮੂੰਹ ਸਿਰ ਅਤੇ ਲੱਤਾਂ ਉੱਡ ਗਈਆਂ ਤੇ ਸਿਰਫ ਢਿੱਡ ਤੇ ਛਾਤੀ ਵਾਲਾ ਹਿੱਸਾ ਹੀ ਬਚਿਆ ਹੈ। ਪਰ ਇਸ ਦੌਰਾਨ ਹੀ ਉਸਦਾ ਮੋਬਾਈਲ ਫੋਨ ਟੁੱਟਣੋ ਬਚ ਗਿਆ। ਜਿਸ ਤੋਂ ਹੀ ਉਸਦੀ ਸ਼ਨਾਖਤ ਹੋਈ ਦੱਸੀ ਜਾ ਰਹੀ ਹੈ। ਬਾਕੀ ਪੁਲੀਸ ਵੱਲੋਂ ਤਹਿਕੀਕਾਤ ਕੀਤੀ ਜਾ ਰਹੀ ਹੈ।

ਸੀਨੀਅਰ GRP ਅਫ਼ਸਰ ਘਟਨਾ ਵਾਲੀ ਥਾਂ ’ਤੇ ਪਹੁੰਚੇ। ਫੋਟੋ: ਅਮਨ।
ਸੀਨੀਅਰ GRP ਅਫ਼ਸਰ ਘਟਨਾ ਵਾਲੀ ਥਾਂ ’ਤੇ ਪਹੁੰਚੇ। ਫੋਟੋ: ਅਮਨ।

ਪੁਲੀਸ ਦਾ ਬਿਆਨ

ਉਧਰ ਰਾਤੀ ਸਾਢੇ ਬਾਰਾਂ ਵਜੇ ਘਟਨਾ ਸਥਾਨ ’ਤੇ ਪਟਿਆਲਾ ਤੋਂ ਪਹੁੰਚੀ ਫੋਰੈਸਿਕ ਟੀਮ ਨੇ ਨਮੂਨੇ ਲੈ ਕੇ ਅਗਲੇਰੀ ਕਾਰਵਾਈ ਲਈ ਲੈਬ ਵਿੱਚ ਭੇਜ ਦਿੱਤੇ ਸਨ।ਸ਼ੰਭੂ ਰੇਲਵੇ ਲਾਈਨ ’ਤੇ ਰਾਤ ਕੀਤੇ ਗਏ ਬੰਬ ਧਮਾਕੇ ਵਿੱਚ ਸ਼ਾਮਲ ਮੁਲਜ਼ਮ ਪੁਲੀਸ ਵੱਲੋਂ ਟਰੇਸ ਕਰ ਲਏ ਗਏ ਹਨ। ਪਰ ਇਸ ਦਾ ਖੁਲਾਸਾ ਢਾਈ ਵਜੇ ਐਸਐਸਪੀ ਵਰੁਣ ਸ਼ਰਮਾ ਪ੍ਰੈਸ ਕਾਨਫਰੰਸ ਦੌਰਾਨ ਕਰਨਗੇ । ਇਹ ਵੀ ਪਤਾ ਲੱਗਾ ਕਿ ਇਸ ਘਟਨਾ ਦੌਰਾਨ ਮਾਰੇ ਗਏ ਜਗਰੂਪ ਸਿੰਘ ਦੇ ਭਰਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਸ ਵਾਰਦਾਤ ਵਿੱਚ ਲਿਆ ਉਸਦੀ ਕੋਈ ਭੂਮਿਕਾ ਹੈ ਜਾਂ ਨਹੀਂ ਇਸ ਬਾਰੇ ਸਥਿਤੀ ਸਪਸ਼ਟ ਨਹੀਂ ਹੋਈ। ਰੇਲਵੇ ਪੁਲੀਸ ਵੱਲੋਂ ਰੇਲਵੇ ਐਕਟ ਦੀ ਧਾਰਾ 150 ਅਤੇ ਵਿਸਫੋਟਕ ਐਕਟ ਦੀ ਧਾਰਾ 3 ਅਤੇ 4 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੁਲੀਸ ਵੱਲੋਂ ਚਾਰ ਨੌਜਵਾਨ ਗ੍ਰਿਫ਼ਤਾਰ

ਇਸ ਮਾਮਲੇ ਸਬੰਧੀ ਪੁਲੀਸ ਨੇ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਘਟਨਾ ਸਥਾਨ ’ਤੇ ਮਾਰੇ ਗਏ ਤਰਨ ਤਾਰਨ ਦੇ ਪਿੰਡ ਪੰਜਵੜ ਦੇ ਜਗਰੂਪ ਸਿੰਘ ਦਾ ਭਰਾ ਸਤਨਾਮ ਸਿੰਘ ਵਾਸੀ ਪੰਜਵੜ ਸਮੇਤ ਚਾਰ ਨੌਜਵਾਨ ਪਟਿਆਲਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ।

ਗ੍ਰਿਫਤਾਰ ਮੁਲਜ਼ਮਾਂ ਵਿੱਚ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਬੱਗਾ ਦੋਵੇਂ ਵਾਸੀ ਜ਼ਿਲ੍ਹਾ ਮਾਨਸਾ ਅਤੇ ਗੁਰਪ੍ਰੀਤ ਸਿੰਘ ਗੋਪੀ ਵਾਸੀ ਤਰਨ ਤਾਰਨ ਦੇ ਨਾਂ ਸ਼ਾਮਿਲ ਹਨ। ਇਹ ਜਾਣਕਾਰੀ ਪਟਿਆਲਾ ਦੇ ਡੀਆਈਜੀ ਕੁਲਦੀਪ ਸਿੰਘ ਚਹਿਲ ਅਤੇ ਐੱਸ ਐੱਸ ਪੀ ਵਰੁਣ ਸ਼ਰਮਾ ਨੇ ਅੱਜ ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਮੁਲਜਮਾਂ ਨੂੰ ਸੀਆਈਏ ਇੰਚਾਰਜ ਪ੍ਰਦੀਪ ਬਾਜਵਾ ਅਤੇ ਥਾਣਾ ਕੋਤਵਾਲੀ ਪਟਿਆਲਾ ਦੇ ਇੰਚਾਰਜ ਜਸਪ੍ਰੀਤ ਕਾਹਲੋਂ ਵੱਲੋਂ ਡੀਐੱਸਪੀ ਡੀ ਸੁਖ ਅੰਮ੍ਰਿਤ ਸਿੰਘ ਰੰਧਾਵਾ ਅਤੇ ਡੀਐੱਸਪੀ ਸਿਟੀ ਟੂ ਸਤਨਾਮ ਸਿੰਘ ਸੰਘਾ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਇਲਾਕੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਮੁਢਲੇ ਵੇਰਵਿਆਂ ਅਨੁਸਾਰ ਇਸ ਘਟਨਾ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਏ ਹਨ।

Advertisement
×