ਪੱਤਰ ਪ੍ਰੇਰਕ
ਅੰਮ੍ਰਿਤਸਰ, 31 ਦਸੰਬਰ
ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿੱਚ ਲੰਮਾਂ ਸਮਾਂ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਰਵੇਲ ਸਿੰਘ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਰਵੇਲ ਸਿੰਘ ਨੇ ਪਾਕਿਸਤਾਨ ਵਿੱਚ ਸਿੱਖ ਧਰਮ ਦੇ ਪ੍ਰਚਾਰ, ਪ੍ਰਸਾਰ ਲਈ ਵੱਡੀਆਂ ਸੇਵਾਵਾਂ ਨਿਭਾਈਆਂ ਹਨ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਗਿਆਨੀ ਰਵੇਲ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਹੈ।