ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਲਈ ਬਣਾਈ ਗਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਪੋਰਟਲ ਖੁੱਲ੍ਹਾ ਰੱਖਣ ਦੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਫ਼ੈਸਲਾ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਵਜ਼ੀਫ਼ੇ ਲਈ ਅਪਲਾਈ ਕਰਨ ਤੋਂ ਵਾਂਝਾ ਨਾ ਰਹੇ। ਬੁਲਾਰੇ ਅਨੁਸਾਰ 2021-22 ਦੇ ਵਜ਼ੀਫ਼ਿਆਂ ਦੀ ਕਾਰਵਾਈ ਮੁਕੰਮਲ ਕਰਨ ਲਈ ਆਖਰੀ ਤਰੀਕ 20 ਦਸੰਬਰ ਨਿਰਧਾਰਿਤ ਕੀਤੀ ਗਈ ਹੈ। -ਟਨਸ