ਪੱਤਰ ਪ੍ਰੇਰਕ
ਮੁਹਾਲੀ, 8 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਆਈਏਐੱਸ ਅਧਿਕਾਰੀ ਸੰਜੈ ਪੋਪਲੀ ਅਤੇ ਉਸ ਦੇ ਸਹਾਇਕ ਸਕੱਤਰ, ਸੁਪਰਡੈਂਟ ਸੰਦੀਪ ਵਤਸ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉੱਚ ਅਧਿਕਾਰੀ ਅਤੇ ਸਹਾਇਕ ਸਕੱਤਰ ਨੂੰ ਦੁਬਾਰਾ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਮੁਲਜ਼ਮਾਂ ਨੂੰ 22 ਜੁਲਾਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਖਿਲਾਫ਼ ਸਰਕਾਰੀ ਠੇਕੇਦਾਰ ਸੰਜੈ ਕੁਮਾਰ ਵਾਸੀ ਕਰਨਾਲ (ਹਰਿਆਣਾ) ਦੀ ਸ਼ਿਕਾਇਤ ’ਤੇ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।