ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 1 ਅਗਸਤ
ਕਾਂਗਰਸ ’ਚ ਸ਼ਾਮਲ ਹੋਣ ਦੀ ਚਰਚਾ ਤੋਂ ਖਫ਼ਾ ਵਿਰੋਧੀ ਧਿਰ ਦੀ ਉਪ ਨੇਤਾ ਤੇ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਬਾਜ਼ ਆਉਣ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੂੜ ਪ੍ਰਚਾਰ ਆਮ ਆਦਮੀ ਪਾਰਟੀ ਦੀ ਚੜ੍ਹਤ ਤੋਂ ਘਬਰਾਏ ਵਿਰੋਧੀ ਕਰ ਰਹੇ ਹਨ। ‘ਆਪ’ ਛੱਡਣ ਜਾਂ ਕਾਂਗਰਸ ’ਚ ਸ਼ਾਮਲ ਹੋਣ ਨੂੰ ਨਕਾਰਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਅਫ਼ਵਾਹ ਫੈਲਾਉਣ ਵਾਲੇ ਇਕ ਸ਼ਖ਼ਸ ਦੀ ਸ਼ਨਾਖਤ ਕਰਕੇ ਉਸ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਜੱਦੀ ਹਲਕੇ ਜਗਰਾਉਂ ਅੰਦਰ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਦਿਨ-ਰਾਤ ਇੱਕ ਕਰ ਰਹੇ ਹਨ।