ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਆਈਏਐੱੱਸ ਆਫੀਸਰਜ਼ ਐੱਸੋਸੀਏਸ਼ਨ ਵੱਲੋਂ ਪੰਜਾਬ ਕਾਡਰ ਦੇ ਤਿੰਨ ਸੀਨੀਅਰ ਆਈਏਐੱੱਸ ਅਧਿਕਾਰੀਆਂ ਨੂੰ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿੱਚ ਨਿੱਘੀ ਵਿਦਾਇਗੀ ਦਿੱਤੀ ਗਈ। ਸਹਿਕਾਰਤਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕਲਪਨਾ ਮਿੱਤਲ ਬਰੂਆ, ਜੇਲ੍ਹ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਰ ਵੈਂਕਟ ਰਤਨਮ ਅਤੇ ਜਸਕਿਰਨ ਸਿੰਘ, ਜੋ ਵਿਸ਼ੇਸ਼ ਸਕੱਤਰ ਜੇਲ੍ਹਾਂ ਅਤੇ ਐੱਮਡੀ ਪੀਆਰਟੀਸੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ, 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਹੁਸਨ ਲਾਲ, ਪੰਜਾਬ ਰਾਜ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਜੋਏ ਸ਼ਰਮਾ ਨੇ ਇਨ੍ਹਾਂ ਅਧਿਕਾਰੀਆਂ ਨੂੰ ਸੇਵਾਮੁਕਤੀ ਦੀ ਵਧਾਈ ਦਿੱਤੀ। ਇਸ ਮੌਕੇ ਵਿਸ਼ੇਸ਼ ਸਕੱਤਰ ਖਰਚਾ ਅਭਿਨਵ ਤ੍ਰਿਖਾ, ਵਿਸ਼ੇਸ਼ ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ ਅਤੇ ਡਾਇਰੈਕਟਰ ਜਲ ਸਪਲਾਈ ਅਤੇ ਸੈਨੀਟੇਸ਼ਨ ਅਮਿਤ ਤਲਵਾੜ ਵੀ ਹਾਜ਼ਰ ਸਨ।