DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Faridkot Child Murder: 6 ਸਾਲਾ ਮਾਸੂਮ ਬੱਚੀ ਦੀ ਬੇਰਹਿਮੀ ਨਾਲ ਹੱਤਿਆ; ਹੱਥ-ਪੈਰ ਤਾਰ ਨਾਲ ਬੰਨ੍ਹ ਕੇ ਨਹਿਰ ’ਚ ਸੁੱਟੀ ਦੇਹ

ਪਿੰਡ ਟਹਿਣਾ ਨੇੜੇ ਸੂਏ ਚੋਂ ਮਿਲੀ ਬੱਚੀ ਦੀ ਦੇਹ; ਇਲਾਕੇ ’ਚ ਸਹਿਮ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਟਹਿਣਾ ਨੇੜੇ ਅੱਜ ਸਵੇਰੇ ਇੱਕ ਛੇ ਸਾਲਾਂ ਮਾਸੂਮ ਬੱਚੀ ਦੀ ਬੇਰਹਿਮੀ ਨਾਲ ਹੱਤਿਆ ਕਰਕੇ ਲਾਸ਼ ਨੂੰ ਸੂਏ ਵਿੱਚ ਸੁੱਟਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਰੋਸ ਦੀ ਲਹਿਰ ਦੌੜ ਗਈ। ਬੱਚੀ ਦੀ ਦੇਹ ਪੁਲ ਨੇੜੇ ਪਾਣੀ ਵਿੱਚ ਫਸੀ ਹੋਈ ਮਿਲੀ, ਜਿਸ ਦੇ ਹੱਥ ਅਤੇ ਪੈਰ ਬਾਰੀਕ ਲੋਹੇ ਦੀ ਤਾਰ ਨਾਲ ਬਹੁਤ ਬੇਰਹਿਮੀ ਨਾਲ ਬੰਨ੍ਹੇ ਹੋਏ ਸਨ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਕਾਤਲਾਂ ਨੇ ਪਹਿਲਾਂ ਬੱਚੀ ਦਾ ਬੇਰਹਿਮੀ ਨਾਲ ਕਤਲ ਕੀਤਾ ਅਤੇ ਫਿਰ ਸਬੂਤ ਮਿਟਾਉਣ ਦੀ ਨੀਅਤ ਨਾਲ ਦੇਹ ਨੂੰ ਨਹਿਰ ਵਿੱਚ ਰੋੜ੍ਹ ਦਿੱਤਾ।

ਇਸ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਫਰੀਦਕੋਟ ਸ਼ਹਿਰ ਤੋਂ ਕਰੀਬ 3 ਕਿਲੋਮੀਟਰ ਦੂਰ ਸਥਿਤ ਪਿੰਡ ਟਹਿਣਾ ਦੇ ਚੌਕੀਦਾਰ ਜਗਸੀਰ ਸਿੰਘ ਨੇ ਸੂਏ ਵਿੱਚ ਫਸੀ ਹੋਈ ਲਾਸ਼ ਦੇਖੀ ਅਤੇ ਤੁਰੰਤ ਸਥਾਨਕ ਪੁਲੀਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਸਬ-ਇੰਸਪੈਕਟਰ ਸਤਪਾਲ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਮੌਕੇ ’ਤੇ ਪਹੁੰਚੀ। ਸਥਾਨਕ ਸਮਾਜ ਸੇਵੀ ਸੰਸਥਾ ‘ਸਹਾਰਾ ਵੈਲਫੇਅਰ’ ਦੇ ਸੇਵਾਦਾਰਾਂ ਦੀ ਮਦਦ ਨਾਲ ਮਾਸੂਮ ਦੀ ਲਾਸ਼ ਨੂੰ ਪਾਣੀ ਚੋਂ ਬਾਹਰ ਕੱਢਿਆ ਗਿਆ। ਪੁਲੀਸ ਦੀ ਮੁਢਲੀ ਤਫ਼ਤੀਸ਼ ਅਨੁਸਾਰ ਬੱਚੀ ਦੇ ਹੱਥ-ਪੈਰ ਤਾਰਾਂ ਨਾਲ ਨੜੋਲ ਕੇ ਉਸ ਦਾ ਕਤਲ ਕੀਤਾ ਗਿਆ ਸੀ।

Advertisement

ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਅਫ਼ਸਰ ਸਬ-ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਦੇਹ ਨੂੰ ਪੋਸਟਮਾਰਟਮ ਵਾਸਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਲਾਸ਼ ਦੀ ਸ਼ਨਾਖ਼ਤ ਕਰਨ ਅਤੇ ਕਾਤਲਾਂ ਦਾ ਸੁਰਾਗ ਲਗਾਉਣ ਲਈ ਆਸ-ਪਾਸ ਦੇ ਸਾਰੇ ਪਿੰਡਾਂ ਅਤੇ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਨੇੜਲੇ ਥਾਣਿਆਂ ਵਿੱਚ ਦਰਜ ਗੁੰਮਸ਼ੁਦਗੀ ਦੀਆਂ ਰਿਪੋਰਟਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਸੂਮ ਦੀ ਪਛਾਣ ਕਰਕੇ ਦੋਸ਼ੀਆਂ ਤੱਕ ਪਹੁੰਚਿਆ ਜਾ ਸਕੇ।

Advertisement

Advertisement
×