ਫਰੀਦਕੋਟ 4.4 ਡਿਗਰੀ ਸੈਲਸੀਅਸ ਨਾਲ ਪੰਜਾਬ ਵਿੱਚ ਸਭ ਤੋਂ ਠੰਢਾ; ਹਰਿਆਣਾ ’ਚ ਨਾਰਨੌਲ ਸਭ ਤੋਂ ਅੱਗੇ
ਚੰਡੀਗੜ੍ਹ ਵਿੱਚ ਤਾਪਮਾਨ 8.3 ਡਿਗਰੀ ਸੈਲਸੀਅਸ ਦਰਜ
ਭਾਰਤੀ ਮੌਸਮ ਵਿਭਾਗ (IMD) ਅਨੁਸਾਰ, ਪੰਜਾਬ ਵਿੱਚ ਸੋਮਵਾਰ ਨੂੰ ਫਰੀਦਕੋਟ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ ਐਤਵਾਰ ਨੂੰ ਵੀ ਫਰੀਦਕੋਟ ਵਿੱਚ ਪੰਜਾਬ ਦਾ ਸਭ ਤੋਂ ਘੱਟ ਤਾਪਮਾਨ 7.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਮੌਸਮ ਵਿਗਿਆਨ ਚੰਡੀਗੜ੍ਹ ਦੇ ਅੰਕੜਿਆਂ ਅਨੁਸਾਰ, ਸੋਮਵਾਰ ਨੂੰ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚੋਂ ਬਠਿੰਡਾ ਵਿੱਚ ਤਾਪਮਾਨ 6.4 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 7.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 8.3 ਡਿਗਰੀ ਸੈਲਸੀਅਸ, ਲੁਧਿਆਣਾ 7.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 9.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਉੱਧਰ ਗੁਆਂਡੀ ਸੂਬੇ ਹਰਿਆਣਾ ਵਿੱਚ, ਨਾਰਨੌਲ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਹਿਸਾਰ 7.9 ਡਿਗਰੀ ਸੈਲਸੀਅਸ, ਗੁਰੂਗ੍ਰਾਮ ਵਿੱਚ 9.9 ਡਿਗਰੀ ਸੈਲਸੀਅਸ, ਕਰਨਾਲ 8.6 ਡਿਗਰੀ ਸੈਲਸੀਅਸ, ਅੰਬਾਲਾ ਵਿੱਚ 10.3 ਡਿਗਰੀ ਸੈਲਸੀਅਸ ਅਤੇ ਰੋਹਤਕ ਵਿੱਚ 10 ਡਿਗਰੀ ਸੈਲਸੀਅਸ ਤੋਂ ਇਲਾਵਾ ਭਿਵਾਨੀ ਵਿੱਚ 10.5 ਡਿਗਰੀ ਸੈਲਸੀਅਸ ਅਤੇ ਸਿਰਸਾ9.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਹਾਲਾਂਕਿ ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

