DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Faridkot: 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ

BNS ਦੀਆਂ ਧਾਰਾਵਾਂ ਤਹਿਤ ਕੇਸ ਦਰਜ

  • fb
  • twitter
  • whatsapp
  • whatsapp
Advertisement

ਫ਼ਰੀਦਕੋਟ ਪੁਲੀਸ ਨੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਐੱਸ ਐੱਸ ਪੀ  ਗੁਰਬਖਸ਼ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਉਸਨੂੰ ਫਿਰੌਤੀ ਦੀ ਸਾਜ਼ਿਸ਼ ਵਿੱਚ ਸ਼ਾਮਲ ਇੱਕ ਹੋਰ ਵਿਅਕਤੀ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਦੀ ਪਛਾਣ ਜਸਦੀਪ ਸਿੰਘ ਉਰਫ਼ ਜੱਸਾ, ਵਾਸੀ ਪਿੰਡ ਜੱਲੇਆਣਾ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਇੱਕ ਹੋਰ ਵਿਅਕਤੀ, ਜਿਸ ਦੀ ਪਛਾਣ ਭਿੰਦਾ ਗਿੱਲ ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਸਾਜ਼ਿਸ਼ ਵਿੱਚ ਉਸਦੀ ਸਹਾਇਤਾ ਕੀਤੀ ਸੀ, ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

Advertisement

ਪੁਲੀਸ ਦੇ ਅਨੁਸਾਰ, ਇਸ ਮਾਮਲੇ ਦੀ ਸ਼ੁਰੂਆਤ ਰਮਨਦੀਪ ਸਿੰਘ ਉਰਫ਼ ਭੋਲਾ ਦੀ ਸ਼ਿਕਾਇਤ ਤੋਂ ਹੋਈ, ਜੋ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਔਲਖ ਦਾ 26 ਸਾਲਾ ਵਾਸੀ ਹੈ ਅਤੇ ਆਪਣੇ ਪਿਤਾ ਤੇ ਛੋਟੇ ਭਰਾ ਨਾਲ ਮਿਲ ਕੇ ਕਰਿਆਨੇ ਦੀ ਦੁਕਾਨ ਅਤੇ ਡੇਅਰੀ ਦਾ ਕਾਰੋਬਾਰ ਚਲਾਉਂਦਾ ਹੈ। ਪੁਲੀਸ ਨੂੰ ਆਪਣੇ ਬਿਆਨ ਵਿੱਚ, ਰਮਨਦੀਪ ਸਿੰਘ ਨੇ ਕਿਹਾ ਕਿ 16 ਅਗਸਤ ਦੀ ਰਾਤ ਨੂੰ, ਲਗਪਗ 10 ਵਜੇ, ਉਸ ਨੂੰ ਇੱਕ ਅਣਪਛਾਤੇ ਵਿਅਕਤੀ ਤੋਂ ਵਟਸਐਪ ਕਾਲ ਆਈ। ਕਾਲ ਕਰਨ ਵਾਲੇ ਨੇ ਹਿੰਦੀ ਵਿੱਚ ਗੱਲ ਕੀਤੀ ਤੇ ਫਿਰੌਤੀ ਦੀ ਮੰਗ ਕਰਦਿਆਂ ਉਸਦੇ ਪਰਿਵਾਰ ਬਾਰੇ ਜਾਣਕਾਰੀ ਹੋਣ ਦਾ ਦਾਅਵਾ ਕੀਤਾ। ਇੰਨਾ ਹੀ ਨਹੀਂ ਬਲਕਿ ਪੈਸੇ ਨਾ ਦੇਣ 'ਤੇ ਉਸਨੂੰ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।

Advertisement

ਸ਼ਿਕਾਇਤ ਤੋਂ ਬਾਅਦ, ਐੱਸ ਪੀ (ਜਾਂਚ) ਨਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਡੀ ਐੱਸ ਪੀ (ਕੋਟਕਪੂਰਾ) ਸੰਜੀਵ ਕੁਮਾਰ ਦੀ ਨਿਗਰਾਨੀ ਹੇਠ ਮੁਲਜ਼ਮ ਦਾ ਪਤਾ ਲਗਾਉਣ ਲਈ ਇੱਕ ਪੁਲੀਸ ਟੀਮ ਦਾ ਗਠਨ ਕੀਤਾ ਗਿਆ ਸੀ। ਤਕਨੀਕੀ ਇਨਪੁਟ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੇ ਸੁਮੇਲ ਦੀ ਵਰਤੋਂ ਕਰਦਿਆਂ, ਟੀਮ ਨੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲੀਸ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁੱਖ ਮੁਲਜ਼ਮ ਨੇ ਪੈਸੇ ਦੇ ਲਾਲਚ ਵਿੱਚ ਫਿਰੌਤੀ ਦੀ ਯੋਜਨਾ ਬਣਾਈ ਸੀ। ਥਾਣਾ ਸਦਰ ਕੋਟਕਪੂਰਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀ ਐੱਨ ਐੱਸ) ਦੀਆਂ ਧਾਰਾਵਾਂ 308(5), 3(5) ਅਤੇ 351(2) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।

Advertisement
×