DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Faridkot Police ਨੇ ਦੋ ਕਿਲੋ ਤੋੋਂ ਵੱਧ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਮੁਲਜ਼ਮ ਇੱਕ ਮਹੀਨਾ ਪਹਿਲਾਂ ਹੀ ਜੇਲ੍ਹ ਵਿੱਚੋਂ ਹੋਏ ਸਨ ਰਿਹਾਅ 

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਫਰੀਦਕੋਟ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 2.011 ਕਿਲੋਗ੍ਰਾਮ ਹੈਰੋਇਨ ਅਤੇ 50,000 ਰੁਪਏ ਦੀ ਸ਼ੱਕੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਦੋਵੇਂ ਮੁਲਜ਼ਮ ਇੱਕ ਮਹੀਨਾ ਪਹਿਲਾਂ ਹੀ ਜ਼ਮਾਨਤ 'ਤੇ ਜੇਲ੍ਹ ਵਿੱਚੋਂ ਰਿਹਾਅ ਹੋਏ ਸਨ। ਉਨ੍ਹਾਂ ਖ਼ਿਲਾਫ਼ ਪਹਿਲਾਂ ਹੀ ਨਸ਼ਾ ਤਸਕਰੀ ਦੇ ਕੇਸ ਦਰਜ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ ਐੱਸ ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਨਸ਼ਾ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਨੂੰ ਤੋੜਨ ਵੱਲ ਇੱਕ ਅਹਿਮ ਕਦਮ ਹਨ।

Advertisement

ਮੁਲਜ਼ਮਾਂ ਦੀ ਪਛਾਣ ਵਿਸ਼ਾਲ ਉਰਫ ਘੋਗਾ ਅਤੇ ਰਮਨ ਵਜੋਂ ਹੋਈ ਹੈ, ਜੋ ਦੋਵੇਂ ਫਿਰੋਜ਼ਪੁਰ ਜ਼ਿਲ੍ਹੇ ਦੇ ਬਾਰਡਰ ਰੋਡ 'ਤੇ ਸਥਿਤ ਆਵਾ ਬਸਤੀ ਦੇ ਰਹਿਣ ਵਾਲੇ ਹਨ। ਹੈਰੋਇਨ ਤੋਂ ਇਲਾਵਾ ਪੁਲੀਸ ਨੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਕਥਿਤ ਤੌਰ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਕੀਤੀ ਜਾਂਦੀ ਸੀ।

Advertisement

ਅਧਿਕਾਰੀਆਂ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੀ ਗਈ ਨਸ਼ੇ ਦੀ ਖੇਪ ਅੱਗੇ ਸਪਲਾਈ ਕੀਤੀ ਜਾਣੀ ਸੀ। ਐੱਸ ਐੱਸ ਪੀ ਜੈਨ ਨੇ ਦੱਸਿਆ ਕਿ ਇਹ ਨਸ਼ਾ ਕਿੱਥੋਂ ਆਇਆ ਸੀ ਅਤੇ ਅੱਗੇ ਕਿੱਥੇ ਜਾਣਾ ਸੀ, ਇਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਪੁਲੀਸ ਵੱਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਮੁਲਜ਼ਮਾਂ ਦੇ ਪੁਰਾਣੇ ਰਿਕਾਰਡ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵਾਂ ਦਾ ਅਪਰਾਧਿਕ ਪਿਛੋਕੜ ਹੈ। ਰਮਨ ਖ਼ਿਲਾਫ਼ ਪਹਿਲਾਂ ਨਸ਼ਾ ਤਸਕਰੀ ਦੇ ਚਾਰ ਕੇਸ ਦਰਜ ਹਨ, ਜਦੋਂਕਿ ਵਿਸ਼ਾਲ ਖ਼ਿਲਾਫ਼ ਇੱਕ ਕੇਸ ਦਰਜ ਹੈ। ਖ਼ਾਸ ਗੱਲ ਇਹ ਹੈ ਕਿ ਇਹ ਦੋਵੇਂ ਮਾਰਚ 2026 ਵਿੱਚ ਹੀ ਜੇਲ੍ਹ ਵਿੱਚੋਂ ਰਿਹਾਅ ਹੋਏ ਸਨ। ਪੁਲੀਸ ਨੇ ਦੋਣਾਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ।

Advertisement
×