ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 8 ਨਵੰਬਰ
ਪਿਛਲੇ ਕਰੀਬ 15 ਸਾਲਾਂ ਤੋਂ ਕਿਸਾਨੀ ਮੋਰਚਿਆਂ ਵਿਚ ਲਾਂਗਰੀ ਦੀ ਸੇਵਾ ਨਿਭਾਅ ਰਹੇ ਭੱਪਾ ਸਿੰਘ ਵਾਸੀ ਪਿੰਡ ਮੈਦੇਵਾਸ ਦਾ ਨੌਜਵਾਨ ਪੁੱਤਰ ਜਸਪ੍ਰੀਤ ਸਿੰਘ (30) ਸਾਲ ਆਪਣੇ ਸਿਰ ’ਤੇ ਚੜ੍ਹੇ ਕਰਜ਼ੇ ਅੱਗੇ ਬੇਵੱਸ ਹੁੰਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਗਿਆ। ਜਦੋਂ ਇਸ ਨੌਜਵਾਨ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਉਸ ਮੌਕੇ ਉਸਦਾ ਪਿਤਾ ਭੱਪਾ ਸਿੰਘ ਸੁਨਾਮ ਵਿਖੇ ਚੱਲ ਰਹੇ ਕਿਸਾਨੀ ਮੋਰਚਿਆਂ ਵਿਚ ਧਰਨਾਕਾਰੀਆਂ ਨੂੰ ਚਾਹ ਵਰਤਾ ਰਿਹਾ ਸੀ।ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਸਿਰ ਚੜ੍ਹਆ ਕਰਜ਼ਾ ਮੁਆਫ ਕੀਤਾ ਜਾਵੇ।