ਪੱਤਰ ਪ੍ਰੇਰਕ
ਸਰਦੂਲਗੜ੍ਹ, 26 ਦਸੰਬਰ
ਪਿੰਡ ਰਾਮਾਨੰਦੀ ਦੇ ਕਿਸਾਨ ਕਰਮਜੀਤ ਸਿੰਘ (47) ਨੇ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਕੋਲ ਚਾਰ ਏਕੜ ਜ਼ਮੀਨ ਸੀ ਅਤੇ ਉਸ ਦੇ ਸਿਰ ਕਰੀਬ ਸੱਤ ਲੱਖ ਦਾ ਕਰਜ਼ਾ ਸੀ। ਇਸ ਵਾਰ ਉਸ ਦੀ ਨਰਮੇ ਦੀ ਸਾਰੀ ਫ਼ਸਲ ਗੁਲਾਬੀ ਸੁੰਡੀ ਕਾਰਨ ਬਰਬਾਦ ਹੋ ਗਈ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਕਰਮਜੀਤ ਨੇ ਘਰ ਵਿੱਚ ਪਈ ਜ਼ਹਿਰੀਲੀ ਦਵਾਈ ਨਿਗਲ ਲਈ। ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਏ ਪਰ ਉਸ ਦੀ ਜਾਨ ਨਹੀਂ ਬਚਾ ਸਕੇ। ਥਾਣਾ ਜੌੜਕੀਆਂ ਦੀ ਪੁਲੀਸ ਨੇ ਕਰਮਜੀਤ ਸਿੰਘ ਦੀ ਪਤਨੀ ਸੁਖਪਾਲ ਕੌਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।