ਧਰਮ ਯੁੱਧ ਮੋਰਚੇ ’ਚ ਕਿਸਾਨ ਦੀ ਮੌਤ
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਲਈ ਡੇਢ ਸਾਲ ਤੋਂ ਚੱਲ ਰਹੇ ਟਾਵਰ ਮੋਰਚੇ ਵਿੱਚ ਕਿਸਾਨ ਗੋਬਿੰਦ ਸਿੰਘ (70) ਵਾਸੀ ਪਿੰਡ ਚੱਠਾ ਨਨਹੇੜਾ ਜ਼ਿਲ੍ਹਾ ਸੰਗਰੂਰ ਦੀ ਅੱਜ ਸਵੇਰੇ ਅਚਾਨਕ ਮੌਤ ਹੋ ਗਈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ...
Advertisement
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਲਈ ਡੇਢ ਸਾਲ ਤੋਂ ਚੱਲ ਰਹੇ ਟਾਵਰ ਮੋਰਚੇ ਵਿੱਚ ਕਿਸਾਨ ਗੋਬਿੰਦ ਸਿੰਘ (70) ਵਾਸੀ ਪਿੰਡ ਚੱਠਾ ਨਨਹੇੜਾ ਜ਼ਿਲ੍ਹਾ ਸੰਗਰੂਰ ਦੀ ਅੱਜ ਸਵੇਰੇ ਅਚਾਨਕ ਮੌਤ ਹੋ ਗਈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਤੇ ਰਣ ਸਿੰਘ ਚੱਠਾ ਨੇ ਦੱਸਿਆ ਕਿ ਗੋਬਿੰਦ ਸਿੰਘ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਵਰਕਰ ਸੀ, ਜੋ 10 ਦਿਨਾਂ ਤੋਂ ਮੋਰਚੇ ਵਿਚ ਡਟਿਆ ਹੋਇਆ ਸੀ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਉਸ ਦਾ ਕਰਜ਼ਾ ਮੁਆਫ ਕਰਕੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਜਦ ਤਕ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।
Advertisement
Advertisement
×

