ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 23 ਦਸੰਬਰ
ਟਿਕਰੀ ਸਰਹੱਦ ਤੋਂ ਵਾਪਸ ਪਰਤਦਿਆਂ ਧਨੌਲੇ ਲਾਗੇ ਹਾਦਸੇ ਦਾ ਸ਼ਿਕਾਰ ਹੋ ਕੇ ਸ਼ਹੀਦ ਹੋ ਗਏ ਲਾਗਲੇ ਪਿੰਡ ਜਾਂਗਪੁਰ ਦੇ ਕਿਸਾਨ ਹਰਮਿੰਦਰ ਸਿੰਘ ਦਾ ਸਸਕਾਰ ਅੱਜ ਵੀ ਨਾ ਹੋ ਸਕਿਆ ਕਿਉਂਕਿ ਭਰੋਸੇ ਦੇ ਬਾਵਜੂਦ ਅੱਜ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਕੋਈ ਮੁਆਵਜ਼ਾ ਨਾ ਮਿਲ ਸਕਿਆ। ਬੀਕੇਯੂ ਏਕਤਾ (ਉਗਰਾਹਾਂ) ਦੇ ਆਗੂ ਤੇਜਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਨਾ ਤਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ੇ ਦਾ ਕੋਈ ਚੈੱਕ ਸੌਂਪਿਆ, ਨਾ ਹੀ ਕਰਜ਼ਾ ਮੁਆਫ਼ੀ ਅਤੇ ਨੌਕਰੀ ਸਬੰਧੀ ਕੋਈ ਲਿਖਤੀ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਦੀ ਸਹਾਇਤਾ ਲਈ ਜਥੇਬੰਦੀ ਵੱਲੋਂ ਰੱਖੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਣਗੀਆਂ, ਉਸ ਸਮੇਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਹਰਮਿੰਦਰ ਸਿੰਘ ਦਾ ਪੋਸਟਮਾਰਟਮ ਵੀ ਰੋਕ ਦਿੱਤਾ।