ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 21 ਦਸੰਬਰ
ਜਲੰਧਰ-ਜੰਮੂ ਰੇਲਵੇ ਮਾਰਗ ਉੱਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਇਥੋਂ ਦੇ ਰੇਲਵੇ ਸਟੇਸ਼ਨ ਉੱਤੇ ਲਾਏ ਗਏ ਪੱਕੇ ਧਰਨੇ ਦੌਰਾਨ ਕੜਾਕੇ ਦੀ ਠੰਡ ਕਾਰਨ ਲੰਘੀ ਰਾਤ ਇਕ ਕਿਸਾਨ ਦੀ ਮੌਤ ਹੋ ਗਈ। ਉਸ ਦੀ ਪਛਾਣ ਰਤਨ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਪਿੰਡ ਲਾਧੁਭਾਣਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਕਿਸਾਨ ਜਥੇਬੰਦੀ ਵੱਲੋਂ ਸੂਬਾ ਸਰਕਾਰ ਖ਼ਿਲਾਫ਼ 20 ਦਸੰਬਰ ਨੂੰ ਰੇਲਵੇ ਮਾਰਗ ਉੱਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਹੋਇਆ ਹੈ ਅਤੇ ਰਤਨ ਸਿੰਘ ਵੀ ਧਰਨੇ ਵਿੱਚ ਰਾਤ ਨੂੰ ਡਟਿਆ ਹੋਇਆ ਸੀ।