ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਦਸੰਬਰ
ਦਿੱਲੀ ਦੀਆਂ ਬਰੂਹਾਂ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੰਘਰਸ਼ ਦੀ ਕਮਾਨ ਸੰਭਾਲ ਰਹੇ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਸੰਘਰਸ਼ ਵਿੱਚ ਡਾ. ਸਵੈਮਾਣ ਸਿੱਘ ਪੱਖੋਕੇ ਨੇ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਡਾ. ਸਵੈਮਾਣ ਸਿੰਘ ਨੂੰ ਮਿੱਟੀ ਨਾਲ ਮਿੱਟੀ ਹੋ ਕੇ ਮੁਲਕ ਦਾ ਢਿੱਡ ਭਰਨ ਵਾਲੇ ਅੰਨਦਾਤਾ ਦੇ ਸੰਘਰਸ਼ ਬਾਰੇ ਪਤਾ ਲੱਗਿਆ ਤਾਂ ਉਹ ਸੁੱਖ-ਆਰਾਮ ਦੀ ਜ਼ਿੰਦਗੀ ਛੱਡ ਕੇ ਆਪਣੀ ਟੀਮ ਨਾਲ ਕਿਸਾਨ ਅੰਦੋਲਨ ਵਿੱਚ ਪਹੁੰਚ ਗਏ। ਸੰਘਰਸ਼ ਵਿੱਚ ਪਾਏ ਗਏ ਯੋਗਦਾਨ ਬਦਲੇ ਡਾ. ਸਵੈਮਾਣ ਸਿੰਘ ਦਾ ਨਾਂ ਇਤਿਹਾਸ ਦੇ ਸੁਨਿਹਰੀ ਪੰਨਿਆਂ ’ਤੇ ਲਿਖਿਆ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਗੁਰਦੀਪ ਸਿੰਘ ਰਾਮਪੁਰਾ ਅਤੇ ਬਲਦੇਵ ਸਿੰਘ ਭਾਈਰੂਪਾ ਵੀ ਹਾਜ਼ਰ ਸਨ।