ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਿੰਡ ਤਲਵੰਡੀ ਦਸੰਦਾ ਸਿੰਘ ’ਚ ਕਿਸਾਨ ਦਾ ਕਤਲ

ਮਜੀਠਾ (ਪੱਤਰ ਪ੍ਰੇਰਕ): ਪਿੰਡ ਤਲਵੰਡੀ ਦਸੰਦਾ ਸਿੰਘ ਦੇ ਖੇਤਾਂ ’ਚੋਂ ਕਿਸਾਨ ਦੀ ਭੇਤ-ਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਸਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਜੋਂ ਹੋਈ ਹੈ ਜੋ ਦੇਰ ਸ਼ਾਮ ਖੇਤਾਂ ’ਚ ਖਾਦ ਪਾਉਣ ਗਿਆ ਸੀ ਪਰ ਵਾਪਸ...
Advertisement

ਮਜੀਠਾ (ਪੱਤਰ ਪ੍ਰੇਰਕ): ਪਿੰਡ ਤਲਵੰਡੀ ਦਸੰਦਾ ਸਿੰਘ ਦੇ ਖੇਤਾਂ ’ਚੋਂ ਕਿਸਾਨ ਦੀ ਭੇਤ-ਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਸਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਜੋਂ ਹੋਈ ਹੈ ਜੋ ਦੇਰ ਸ਼ਾਮ ਖੇਤਾਂ ’ਚ ਖਾਦ ਪਾਉਣ ਗਿਆ ਸੀ ਪਰ ਵਾਪਸ ਨਹੀਂ ਪਰਤਿਆ। ਮ੍ਰਿਤਕ ਦੇ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਦੇ ਦੇਰ ਰਾਤ ਤੱਕ ਘਰ ਨਾ ਪਰਤਣ ’ਤੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਸਵੇਰੇ ਪਿੰਡ ਵਾਸੀਆਂ ਨੇ ਖੇਤਾਂ ਵਿੱਚ ਲਾਸ਼ ਪਈ ਦੇਖੀ ਅਤੇ ਪੁਲੀਸ ਨੂੰ ਸੂਚਨਾ ਦਿੱਤੀ। ਇਸ ਮਗਰੋਂ ਕੱਥੂਨੰਗਲ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੇ ਪੁੱਤਰ ਸੁਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਤਿੰਨ ਵਿਅਕਤੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਹਰਜਿੰਦਰ ਸਿੰਘ ਤੇ ਲਖਵਿੰਦਰ ਸਿੰਘ ਦੋਵੇਂ ਵਾਸੀ ਪਿੰਡ ਤਲਵੰਡੀ ਦਸੰਦਾ ਸਿੰਘ ਅਤੇ ਦਿਲਬਾਗ ਸਿੰਘ ਵਾਸੀ ਪਿੰਡ ਡੱਡੀਆਂ ਸ਼ਾਮਲ ਹੈ। ਜ਼ਿਕਰਯੋਗ ਹੈ ਇਹ ਮਾਮਲਾ ਪੁਰਾਣੀ ਰਜਿੰਸ਼ ਦਾ ਦੱਸਿਆ ਜਾ ਰਿਹਾ ਹੈ। ਐੱਸਐੱਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਜਾਰੀ ਹੈ।

Advertisement
Advertisement