ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਮੀਨੀ ਵਿਵਾਦ ਕਾਰਨ ਕਿਸਾਨ ਦਾ ਕਤਲ

ਪਿੰਡ ਚੱਕ ਚੇਲਾ ਵਿੱਚ ਜ਼ਮੀਨੀ ਵਿਵਾਦ ਕਾਰਨ ਕਿਸਾਨ ਨੂੰ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚੱਕ ਚੇਲਾ ਵਜੋਂ ਹੋਈ ਹੈ। ਇਸ ਸਬੰਧੀ ਸ਼ਾਹਕੋਟ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ...
Advertisement

ਪਿੰਡ ਚੱਕ ਚੇਲਾ ਵਿੱਚ ਜ਼ਮੀਨੀ ਵਿਵਾਦ ਕਾਰਨ ਕਿਸਾਨ ਨੂੰ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚੱਕ ਚੇਲਾ ਵਜੋਂ ਹੋਈ ਹੈ। ਇਸ ਸਬੰਧੀ ਸ਼ਾਹਕੋਟ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸ਼ਿਕਾਇਤ ਮ੍ਰਿਤਕ ਦੇ ਸਾਲੇ ਭੁਪਿੰਦਰ ਸਿੰਘ ਉਰਫ਼ ਸੋਨੂ ਵਾਸੀ ਬਾਂਡੀਆ ਥਾਣਾ ਜ਼ੀਰਾ (ਫਿਰੋਜ਼ਪੁਰ) ਨੇ ਦਰਜ ਕਰਵਾਈ ਹੈ। ਇਹ ਕਤਲ ਜ਼ਮੀਨੀ ਵਿਵਾਦ ਕਾਰਨ ਹੋਇਆ ਹੈ। ਜ਼ਮੀਨੀ ਝਗੜੇ ਦੇ ਚੱਲ ਰਹੇ ਕੇਸ ਸਬੰਧੀ ਹੋਏ ਰਾਜ਼ੀਨਾਮੇ ਮੁਤਾਬਕ ਦੋਵੇਂ ਪਰਿਵਾਰਾਂ ਦੀ ਸਹਿਮਤੀ ਨਾਲ ਮਾਲ ਮਹਿਕਮੇ ਵੱਲੋਂ ਜ਼ਮੀਨ ਦੀ ਨਿਸ਼ਾਨਦੇਹੀ ਵੀ ਕਰਵਾਈ ਗਈ ਸੀ। ਪੁਲੀਸ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 157 ਬੀ ਐੱਨ ਐੱਸ ਦੀ ਧਾਰਾ 103 ਅਤੇ 61 (2) ਤਹਿਤ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Show comments