ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 22 ਅਕਤੂਬਰ
ਇੱਥੋਂ ਨੇੜਲੇ ਪਿੰਡ ਜਵੰਧਾ ਪਿੰਡੀ ਦੇ ਕਿਸਾਨ ਨਛੱਤਰ ਸਿੰਘ (50) ਨੇ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਨਛੱਤਰ ਸਿੰਘ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕੀਤੀ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਪਾਸੋਂ ਪੀੜਤ ਪਰਿਵਾਰ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ। ਨਛੱਤਰ ਸਿੰਘ ਦੇ ਪਰਿਵਾਰ ਵਿੱਚ ਪਤਨੀ, ਦੋ ਧੀਆਂ ਅਤੇ ਇੱਕ ਲੜਕਾ ਹੈ। ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।