DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Farmer Protest: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਪੰਜਾਬ ਦੇ ਜ਼ਿਲ੍ਹਾ ਹੈਡਕੁਆਰਟਰਾਂ ਮੂਹਰੇ ਧਰਨੇ

ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਦੇਸ਼ ਵਿਆਪੀ ਸੱਦੇ 'ਤੇ ਮਾਨਸਾ ’ਚੋਂ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਨੇ ਜ਼ਿਲ੍ਹਾ ਹੈਡ ਕੁਆਰਟਰ ਉੱਤੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਦੇ ਗਵਰਨਰ ਦੇ ਨਾਂ ਮੰਗ ਪੱਤਰ ਭੇਜਿਆ। ਇਸ ਇਕੱਠ ਵਿੱਚ ਬੁਲਾਰਿਆਂ ਨੇ ਪੰਜਾਬ ਦੇ ਕਿਸਾਨਾਂ...

  • fb
  • twitter
  • whatsapp
  • whatsapp
featured-img featured-img
ਮਾਨਸਾ ਵਿਖੇ ਦਿੱਤੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਰਾਮ ਸਿੰਘ ਭੈਣੀਬਾਘਾ। ਫੋਟੋ: ਸੇਮੀ
Advertisement

ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਦੇਸ਼ ਵਿਆਪੀ ਸੱਦੇ 'ਤੇ ਮਾਨਸਾ ’ਚੋਂ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਨੇ ਜ਼ਿਲ੍ਹਾ ਹੈਡ ਕੁਆਰਟਰ ਉੱਤੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਦੇ ਗਵਰਨਰ ਦੇ ਨਾਂ ਮੰਗ ਪੱਤਰ ਭੇਜਿਆ। ਇਸ ਇਕੱਠ ਵਿੱਚ ਬੁਲਾਰਿਆਂ ਨੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੇ ਭੱਖਦੇ ਮੁੱਦਿਆਂ ਸਬੰਧੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਭਗਵੰਤ ਮਾਨ ਦੀ ਪੰਜਾਬ ਸਰਕਾਰ ਕਾਰਪੋਰੇਟਾਂ ਦਾ ਸਾਥ ਦੇ ਰਹੀ ਹੈ ਅਤੇ ਲੋਕ ਪੱਖੀ ਅਦਾਰਿਆਂ ਨੂੰ ਖਤਮ ਕਰਕੇ ਕਿਸਾਨਾਂ ਮਜ਼ਦੂਰਾਂ ਨੂੰ ਬੇਰੁਜ਼ਗਾਰ ਕਰ ਰਹੀ ਹੈ।

ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਸੋਧ ਬਿਲ 2025 ਅਤੇ ਬਿਜਲੀ ਨੀਤੀ 2026 ਰੱਦ ਕੀਤੀ ਜਾਵੇ, ਬਿਜਲੀ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਚਾਰ ਕਿਰਤ ਕੋਡਾਂ ਨੂੰ ਵਾਪਸ ਲਿਆ ਜਾਵੇ, ਬੀਜ ਐਕਟ ਰੱਦ ਕੀਤਾ ਜਾਵੇ, ਮਨਰੇਗਾ ਸਕੀਮ ਦੀ ਮੁੜ ਬਹਾਲੀ ਕਰਕੇ ਮਜ਼ਦੂਰਾਂ ਨੂੰ 200 ਦਿਨ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ, ਸਰਕਾਰ ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਸਰਕਾਰੀ ਸਹਿਕਾਰੀ ਤੇ ਪ੍ਰਾਈਵੇਟ ਕਰਜ਼ੇ ’ਤੇ ਮੁਕੰਮਲ ਲੀਕ ਮਾਰੇ, ਪੰਜਾਬ ਦੇ ਦਰਿਆਈ ਅਤੇ ਜ਼ਮੀਨ ਦੋਜ ਪਾਣੀ ਦੀ ਰਾਖੀ ਲਈ ਵਾਤਾਵਰਣ ਪੱਖੀ ਖੇਤੀ ਦੀਆਂ ਨੀਤੀਆਂ ਅਪਣਾਈਆਂ ਜਾਣ, ਖੇਤਾਂ ਅਤੇ ਘਰਾਂ ਨੂੰ ਹੜਾਂ ਤੋਂ ਬਚਾਉਣ ਲਈ ਯੋਗ ਪ੍ਰਬੰਧ ਕੀਤੇ ਜਾਣ, ਗੜੇਮਾਰੀ ਕਾਰਨ ਤਬਾਹ ਹੋਈਆਂ ਫਸਲਾਂ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ।

Advertisement

ਬੁਲਾਰਿਆਂ ਨੇ ਕਿਹਾ ਕਿ ਸਰਕਾਰੀ ਨੀਤੀਆਂ ਕਾਰਨ ਕਿਸਾਨ ਮਜ਼ਦੂਰ ਦਿਨੋ ਦਿਨ ਪਰਿਵਾਰਾਂ ਸਮੇਤ ਆਰਥਿਕ ਤੰਗੀ ਦੇ ਮਾਰੇ ਹੋਏ ਖੁਦਕਸ਼ੀਆਂ ਕਰਨ ਲਈ ਮਜਬੂਰ ਹਨ। ਇਸ ਧਰਨੇ ਨੂੰ ਰਾਮ ਸਿੰਘ ਭੈਣੀਬਾਘਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਨਿਰਮਲ ਸਿੰਘ ਝੰਡੁਕੇ, ਮਹਿੰਦਰ ਸਿੰਘ ਭੈਣੀਬਾਘਾ, ਲਾਲ ਚੰਦ ਸਰਦੂਲਗੜ੍ਹ, ਗੁਰਨਾਮ ਸਿੰਘ ਭੀਖੀ, ਭੁਪਿੰਦਰ ਸਿੰਘ, ਭਜਨ ਸਿੰਘ ਘੁੰਮਣ, ਧੰਨਾ ਮੱਲ, ਪਰਮਜੀਤ ਕੌਰ ਖੜਕ ਸਿੰਘ ਵਾਲਾ, ਸ਼ਿੰਦਰਪਾਲ ਕੌਰ ਮਾਨਸਾ ਸਤਵਿੰਦਰ ਸਿੰਘ ਨੇ ਸੰਬੋਧਨ ਕੀਤਾ।

Advertisement

Advertisement
×