ਚੰਡੀਗੜ੍ਹ: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਦਾ ਪਾਣੀ ਬਚਾਉਣ ਤੇ ਹੋਰ ਭਖਦੇ ਮਸਲਿਆਂ ਨੂੰ ਲੈ ਕੇ 12 ਸਤੰਬਰ ਨੂੰ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਾਰਪੋਰੇਟ ਕੰਪਨੀਆਂ ਦੇ ਹੱਕ ਵਿਚ ਪਾਣੀ ਨੂੰ ਵਸਤੂ ਬਣਾ ਕੇ ਵੇਚਣ ਦੇ ਰਾਹ ਪੈ ਗਈਆਂ ਹਨ ਤੇ ਨਹਿਰੀ ਪ੍ਰਾਜੈਕਟ ਨਿੱਜੀ ਹੱਥਾਂ ਵਿੱਚ ਦਿੱਤੇ ਗਏ ਹਨ। -ਟਨਸ