DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨਾਂ-ਮਜ਼ਦੂਰਾਂ ਵੱਲੋਂ ਖੁੱਡੀਆਂ ਦੇ ਘਰ ਅੱਗੇ ਪੱਕਾ ਮੋਰਚਾ

ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕਰਨ ਸਣੇ ਹੋਰ ਵਾਅਦਿਆਂ ਤੋਂ ਭੱਜਣ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਘਰ ਅੱਗੇ ਨਾਅਰੇਬਾਜ਼ੀ ਕਰਦੇ ਕਿਸਾਨ ਅਤੇ ਮਜ਼ਦੂਰ।
Advertisement

ਕਿਸਾਨ-ਮਜ਼ਦੂਰ ਸੰਘਰਸ਼ਾਂ ਦੌਰਾਨ ਦਰਜ ਕੇਸ ਵਾਪਸ ਲੈਣ ਦੇ ਸਰਕਾਰੀ ਵਾਅਦਿਆਂ ਦੇ ਬਾਵਜੂਦ ਮਾਮਲਾ ਸੱਤ ਆਗੂਆਂ ਦੇ ਅਦਾਲਤੀ ਵਾਰੰਟਾਂ ਤੱਕ ਪੁੱਜਣ ਤੋਂ ਖ਼ਫ਼ਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਬੀ ਕੇ ਯੂ (ਏਕਤਾ)-ਉਗਰਾਹਾਂ ਨੇ ਅੱਜ ਪਿੰਡ ਖੁੱਡੀਆਂ ਸਥਿਤ ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਘਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਾ ਦਿੱਤਾ ਹੈ। ਇਸ ਵਿੱਚ ਔਰਤਾਂ ਵੀ ਸ਼ਾਮਲ ਹਨ। ਸੁਰੱਖਿਆ ਦੇ ਮੱਦੇਨਜ਼ਰ ਫਾਇਰ ਬ੍ਰਿਗੇਡ ਅਤੇ ਪੁਲੀਸ ਤਾਇਨਾਤ ਕੀਤੀ ਗਈ ਹੈ। ਆਗੂਆਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਅਤੇ ਖੇਤੀ ਮੰਤਰੀ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀ ਜਥੇਬੰਦਕ ਤਾਕਤ ਨੂੰ ‘ਆਗੂ ਰਹਿਤ’ ਕਰਨ ਦੇ ਮਨਸੂਬਿਆਂ ਤਹਿਤ ਸੰਘਰਸ਼ਾਂ ਦੌਰਾਨ ਦਰਜ ਕੇਸ ਵਾਪਸ ਲੈਣ ਦੀ ਬਜਾਇ ਮਾਮਲਾ ਆਗੂਆਂ ਦੇ ਅਦਾਲਤੀ ਵਾਰੰਟਾਂ ਤੱਕ ਪਹੁੰਚਾਇਆ ਗਿਆ।

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸੇਵੇਵਾਲਾ ਨੇ ਆਖਿਆ ਕਿ ਗੁਲਾਬੀ ਸੁੰਡੀ ਦੇ ਮੁਆਵਜ਼ੇ ਲਈ 28 ਮਾਰਚ 2022 ਨੂੰ ਸਬ-ਤਹਿਸੀਲ ਲੰਬੀ ਵਿੱਚ ਪ੍ਰਦਰਸ਼ਨ ਦੌਰਾਨ ਪੁਲੀਸ ਨੇ ਲਾਠੀਚਾਰਜ ਕੀਤਾ ਸੀ। ਮਾਮਲੇ ਵਿੱਚ ਧਾਰਾ 353 ਤਹਿਤ ਦਰਜ ਕੇਸ ਸਬੰਧੀ 5 ਅਪਰੈਲ 2022 ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਗੁਰਮੀਤ ਖੁੱਡੀਆਂ (ਮੌਜੂਦਾ ਖੇਤੀ ਮੰਤਰੀ) ਨਾਲ ਹੋਈ ਮੀਟਿੰਗ ਵਿੱਚ ਇਸ ਕੇਸ ਅਤੇ 2015 ਦੇ ਕੇਸ ਵਾਪਸ ਲੈਣ ਸਣੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਸਤੰਬਰ 2024 ਵਿੱਚ ਚੰਡੀਗੜ੍ਹ ਮੋਰਚੇ ਦੌਰਾਨ ਵੀ ਕੇਸ ਵਾਪਸੀ, ਬੇਘਰਿਆਂ ਨੂੰ ਪਲਾਟ ਦੇਣ ਅਤੇ ਖੇਤੀ ਨੀਤੀ ਲਾਗੂ ਕਰਨ ਬਾਰੇ ਫ਼ੈਸਲੇ ਹੋਏ ਸਨ, ਪਰ ਇਨ੍ਹਾਂ ’ਤੇ ਅਮਲ ਨਹੀਂ ਹੋਇਆ। ਉਗਰਾਹਾਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਬਲਾਕ ਪ੍ਰਧਾਨ ਗੁਰਪਾਸ਼ ਸਿੰਘੇਵਾਲਾ ਅਤੇ ਕਾਲਾ ਸਿੰਘ ਖੂਨਣ ਖੁਰਦ ਨੇ ਐਲਾਨ ਕੀਤਾ ਕਿ ਮੰਗਾਂ ਮੰਨੇ ਜਾਣ ਤੱਕ ਮੋਰਚਾ ਜਾਰੀ ਰਹੇਗਾ।

Advertisement

Advertisement
Advertisement
×