DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੌਸਮ ਖਰਾਬ ਹੋਣ ਕਾਰਨ ਕਿਸਾਨਾਂ ਵੱਲੋਂ ਕਣਕ ਦੀ ਵਾਢੀ ਸ਼ੁਰੂ

  ਮੌਸਮ ਖਰਾਬ ਹੋਣ ਕਾਰਨ ਇਸ ਇਲਾਕੇ ਵਿਚ ਅਗੇਤੀ ਕਣਕ ਦੀ ਵਾਢੀ ਸ਼ੁਰੂ ਹੋ ਗਈ ਹੈ। ਕਿਸਾਨਾਂ ਨੇ ਦੱਸਿਆ ਕਿ ਇਲਾਕੇ 'ਚ ਕਣਕ ਦੀ ਅਗੇਤੀ ਫ਼ਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੈ ਪਰ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ 'ਚ ਖਰਾਬ...

  • fb
  • twitter
  • whatsapp
  • whatsapp
Advertisement

ਮੌਸਮ ਖਰਾਬ ਹੋਣ ਕਾਰਨ ਇਸ ਇਲਾਕੇ ਵਿਚ ਅਗੇਤੀ ਕਣਕ ਦੀ ਵਾਢੀ ਸ਼ੁਰੂ ਹੋ ਗਈ ਹੈ। ਕਿਸਾਨਾਂ ਨੇ ਦੱਸਿਆ ਕਿ ਇਲਾਕੇ 'ਚ ਕਣਕ ਦੀ ਅਗੇਤੀ ਫ਼ਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੈ ਪਰ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ 'ਚ ਖਰਾਬ ਮੌਸਮ ਦੀ ਪੇਸ਼ੀਨਗੋਈ ਕਰਨ ’ਤੇ ਜ਼ਿਆਦਾਤਰ ਕਿਸਾਨ ਹਾਲੇ ਕਣਕ ਦੀ ਵਾਢੀ ਤੋਂ ਗੁਰੇਜ਼ ਕਰ ਰਹੇ ਹਨ। ਹਰ ਰੋਜ਼ ਹੋ ਰਹੀ ਬੱਦਲਵਾਈ ਅਤੇ ਬੂੰਦਾਂ-ਬਾਂਦੀ ਕਾਰਨ ਫ਼ਸਲ ਦੀ ਸਾਂਭ ਸੰਭਾਲ ਨੂੰ ਲੈ ਕੇ ਕਿਸਾਨਾਂ ਦੀ ਜਾਨ ਮੁੱਠੀ ਵਿਚ ਆਈ ਹੋਈ ਹੈ। ਆਉਣ ਵਾਲੇ ਦਿਨਾਂ ਵਿਚ ਮੌਸਮ ਸਾਫ਼ ਹੁੰਦਿਆਂ ਹੀ ਵਾਢੀ ਪੂਰਾ ਜ਼ੋਰ ਫੜ ਜਾਵੇਗੀ।

Advertisement

ਕਣਕ ਦੀ ਕਟਾਈ ਕਰਵਾ ਰਹੇ ਕਿਸਾਨ ਬਲਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਸ ਨੇ ਤਿੰਨ ਕਿੱਲਿਆਂ ਦੀ ਕਣਕ ਕਟਾਈ ਹੈ ਅਤੇ ਉਹ ਕੱਟੀ ਹੋਈ ਕਣਕ ਅਜੇ ਆਪਣੇ ਘਰ ਹੀ ਰੱਖੇਗਾ। ਭਾਵੇਂ ਇਲਾਕੇ ਵਿੱਚ ਕਣਕ ਦੀ ਕਟਾਈ ਸ਼ੁਰੂ ਹੋ ਗਈ ਹੈ ਪਰ ਅਜੇ ਤੱਕ ਕਿਸੇ ਮੰਡੀ ਵਿੱਚ ਕਣਕ ਦੀ ਫ਼ਸਲ ਨਹੀਂ ਪਹੁੰਚੀ। ਮਾਰਕੀਟ ਕਮੇਟੀ ਭਗਤਾ ਭਾਈ ਦੇ ਚੇਅਰਮੈਨ ਬੇਅੰਤ ਸਿੰਘ ਸਲਾਬਤਪੁਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Advertisement

Advertisement
×