ਕਿਸਾਨਾਂ ਵੱਲੋਂ ਮਨਾਲੀ ਤੋਂ ਚੰਡੀਗੜ੍ਹ ਪਰਤਦੀ ਕੰਗਣਾ ਰਣੌਤ ਦਾ ਘਿਰਾਓ

ਕਰੀਬ ਦੋ ਘੰਟੇ ਬਾਅਦ ਅਦਾਕਾਰਾ ਨੇ ਕਿਸਾਨ ਬੀਬੀਆਂ ਕੋਲੋਂ ਮੁਆਫ਼ੀ ਮੰਗ ਕੇ ਖਹਿੜਾ ਛੁਡਾਇਆ

ਕਿਸਾਨਾਂ ਵੱਲੋਂ ਮਨਾਲੀ ਤੋਂ ਚੰਡੀਗੜ੍ਹ ਪਰਤਦੀ ਕੰਗਣਾ ਰਣੌਤ ਦਾ ਘਿਰਾਓ

ਬੁੰਗਾ ਸਾਹਿਬ ਨਜ਼ਦੀਕ ਕਿਸਾਨਾਂ ਵੱਲੋਂ ਕੀਤੇ ਘਿਰਾਓ ਦੌਰਾਨ ਕੰਗਣਾ ਹੱਥ ਹਿਲਾਉਂਦੀ ਹੋਈ। ਬੁੰਗਾ ਸਾਹਿਬ ਨਜ਼ਦੀਕ ਕਿਸਾਨਾਂ ਵੱਲੋਂ ਕੀਤੇ ਘਿਰਾਓ ਦੌਰਾਨ ਕੰਗਣਾ ਹੱਥ ਹਿਲਾਉਂਦੀ ਹੋਈ।

ਬੀ.ਐੱਸ. ਚਾਨਾ

ਸ੍ਰੀ ਕੀਰਤਪੁਰ ਸਾਹਿਬ, 3 ਦਸੰਬਰ

ਫਿਲਮ ਅਦਾਕਾਰਾ ਕੰਗਣਾ ਰਣੌਤ ਜੋ ਕਿ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਅਤੇ ਬਿਆਨਾਂ ਕਾਰਨ ਹਮੇਸ਼ਾ ਵਿਵਾਦਾਂ ਅਤੇ ਮੀਡੀਆ ਦੀਆਂ ਸੁਰਖ਼ੀਆਂ ਵਿਚ ਰਹਿੰਦੀ ਹੈ, ਦੇ ਕਾਫਲੇ ਨੂੰ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਅਧੀਨ ਪੈਂਦੇ ਪਿੰਡ ਬੁੰਗਾ ਸਾਹਿਬ ਵਿੱਚ ਕਿਸਾਨ ਜਥੇਬੰਦੀਆਂ ਨੇ ਘੇਰ ਲਿਆ। ਕਰੀਬ ਦੋ ਘੰਟੇ ਤੋਂ ਵੱਧ ਸਮਾਂ ਕੰਗਣਾ ਰਣੌਤ ਦੀ ਗੱਡੀ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। ਅਖੀਰ ਕੰਗਣਾ ਰਣੌਤ ਵੱਲੋਂ ਕਿਸਾਨ ਬੀਬੀਆਂ ਤੋਂ ਮੁਆਫ਼ੀ ਮੰਗੀ ਗਈ, ਜਿਸ ਮਗਰੋਂ ਕਿਸਾਨਾਂ ਨੇ ਆਪਣਾ ਘਿਰਾਓ ਖਤਮ ਕੀਤਾ ਅਤੇ ਅਦਾਕਾਰਾ ਦੀ ਗੱਡੀ ਤੇ ਕਾਫਲੇ ਨੂੰ ਅੱਗੇ ਜਾਣ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਅੱਜ ਕੰਗਣਾ ਰਣੌਤ ਆਪਣੀ ਗੱਡੀ ਨੰਬਰ ਐੱਚਪੀ58ਬੀ-0050 ਵਿੱਚ ਆਪਣੀ ਸਕਿਓਰਿਟੀ ਸਮੇਤ ਮਨਾਲੀ (ਹਿਮਾਚਲ ਪ੍ਰਦੇਸ਼) ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਬਾਅਦ ਦੁਪਹਿਰ ਕਰੀਬ 2.15 ਵਜੇ ਬੁੰਗਾ ਸਾਹਿਬ ਨੇੜੇ ਪੁੱਜੀ ਤਾਂ ਉਸ ਦੇ ਕਾਫਲੇ ਨੂੰ ਕਿਰਤੀ ਕਿਸਾਨ ਮੋਰਚਾ ਰੂਪਨਗਰ ਦੇ ਪ੍ਰਧਾਨ ਬੀਰ ਸਿੰਘ ਬੜਵਾ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ, ਸ੍ਰੀ ਆਨੰਦਪੁਰ ਸਾਹਿਬ ਦੇ ਆਗੂਆਂ ਤੇ ਹੋਰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਅਤੇ ਕਿਸਾਨ ਬੀਬੀਆਂ ਬਾਰੇ ਗਲਤ ਸ਼ਬਦਾਵਲੀ ਬੋਲਣ ਕਰ ਕੇ ਆਗੂ ਕੰਗਣਾ ਨੂੰ ਮੁਆਫ਼ੀ ਮੰਗਣ ਲਈ ਕਹਿ ਰਹੇ ਸਨ।

ਕੰਗਣਾ ਰਣੌਤ ਦੀ ਕਾਰ ਦਾ ਘਿਰਾਓ ਕਰਦੀਆਂ ਹੋਈਆਂ ਕਿਸਾਨ ਬੀਬੀਆਂ।

ਕੰਗਨਾ ਰਣੌਤ ਦੇ ਕਾਫਲੇ ਦੇ ਘਿਰਾਓ ਦੀ ਸੂਚਨਾ ਮਿਲਦੇ ਹੀ ਪੁਲੀਸ ਅਮਲਾ ਪੁੱਜ ਗਿਆ। ਕੰਗਣਾ ਦੇ ਘਿਰਾਓ ਦੀ ਗੱਲ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਕਾਰਨ ਵੱਖ- ਵੱਖ ਪਿੰਡਾਂ ਦੇ ਕਿਸਾਨ ਤੇ ਵੱਡੀ ਗਿਣਤੀ ਨੌਜਵਾਨ ਬੁੰਗਾ ਸਾਹਿਬ ਪਹੁੰਚ ਗਏ। ਇਸ ਦੌਰਾਨ ਕਿਸਾਨਾਂ ਨੇ ਕੰਗਣਾ ਤੇ ਭਾਜਪਾ ਵਿਰੋਧੀ ਨਾਅਰੇ ਲਗਾਏ। ਕਿਰਤੀ ਕਿਸਾਨ ਮੋਰਚਾ ਰੂਪਨਗਰ ਦੀ ਮਹਿਲਾ ਵਿੰਗ ਦੀ ਆਗੂ ਬੀਬੀ ਜਰਨੈਲ ਨੇ ਕਿਹਾ ਕਿ ਕੰਗਣਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ ਆਪਣੇ ਬਿਆਨ ਵਿਚ ਕਿਹਾ ਸੀ ਕਿ ਦਿੱਲੀ ਵਿੱਚ ਜਿਹੜੀਆਂ ਔਰਤਾਂ ਧਰਨੇ ਵਿੱਚ ਸ਼ਾਮਲ ਹਨ, ਉਹ 200-200 ਰੁਪਏ ਦੇ ਕੇ ਲਿਆਂਦੀਆਂ ਗਈਆਂ ਹਨ ਅਤੇ ਉਸ ਨੇ ਕਿਸਾਨਾਂ ਬਾਰੇ ਵੀ ਬਹੁਤ ਘਟੀਆ ਸ਼ਬਦਾਵਲੀ ਵਰਤਦੇ ਹੋਏ ਕਿਸਾਨਾਂ ਨੂੰ ਅਤਿਵਾਦੀ ਤੇ ਖਾਲਿਸਤਾਨੀ ਕਿਹਾ ਸੀ, ਜਿਸ ਕਰ ਕੇ ਪ੍ਰਦਰਸ਼ਨਕਾਰੀ ਕੰਗਣਾ ਨੂੰ ਮੁਆਫ਼ੀ ਮੰਗਣ ਲਈ ਕਹਿ ਰਹੇ ਹਨ। ਇਸ ਮੌਕੇ ਪੁਲੀਸ ਅਧਿਕਾਰੀਆਂ ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕੰਗਣਾ ਰਣੌਤ ਤੋਂ ਮੁਆਫ਼ੀ ਮੰਗਵਾਉਣ ਦੀ ਮੰਗ ’ਤੇ ਅੜੇ ਰਹੇ। ਕੰਗਣਾ ਰਣੌਤ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕਈ ਪੋਸਟਾਂ ਵੀ ਪਾਈਆਂ ਤੇ ਆਪਣੀ ਜਾਨ ਨੂੰ ਖਤਰਾ ਵੀ ਦੱਸਿਆ। ਅਦਾਕਾਰਾ ਨੇ ਉਸ ਨਾਲ ਗਾਲੀ-ਗਲੋਚ ਹੋਣ ਦੀ ਗੱਲ ਵੀ ਕਹੀ। ਅਖੀਰ ਕਰੀਬ ਸਵਾ ਦੋ ਘੰਟੇ ਬਾਅਦ ਕੰਗਣਾ ਰਣੌਤ ਨੇ ਬੀਬੀ ਜਰਨੈਲ ਕੌਰ ਕੋਲੋਂ ਮੁਆਫ਼ੀ ਮੰਗਦੇ ਹੋਏ ਕਿਹਾ, ‘‘ ਮੈਂ ਪੰਜਾਬ ਦੇ ਕਿਸਾਨਾਂ ਅਤੇ ਔਰਤਾਂ ਬਾਰੇ ਕੋਈ ਗਲਤ ਬਿਆਨ ਨਹੀਂ ਦਿੱਤਾ ਹੈ। ਉਹ ਤਾਂ ਮੇਰੀ ਮਾਂ ਵਰਗੀਆਂ ਹਨ।’’ ਉਸ ਮਗਰੋਂ ਕਿਸਾਨਾਂ ਨੇ ਘਿਰਾਓ ਖ਼ਤਮ ਕਰ ਦਿੱਤਾ ਅਤੇ ਕੰਗਣਾ ਦੇ ਕਾਫਲੇ ਨੂੰ ਜਾਣ ਦਿੱਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All