ਕਿਸਾਨਾਂ ਵੱਲੋਂ ਗੈਸ ਪਾਈਪ ਲਾਈਨ ਦੇ ਵਿਰੋਧ ਵਿੱਚ ਬਠਿੰਡਾ-ਡੱਬਵਾਲੀ ਰੋਡ ਜਾਮ

ਕਿਸਾਨਾਂ ਵੱਲੋਂ ਗੈਸ ਪਾਈਪ ਲਾਈਨ ਦੇ ਵਿਰੋਧ ਵਿੱਚ ਬਠਿੰਡਾ-ਡੱਬਵਾਲੀ ਰੋਡ ਜਾਮ

ਧਰਮਪਾਲ ਸਿੰਘ ਤੂਰ

ਧਰਮਪਾਲ ਸਿੰਘ ਤੂਰ

ਸੰਗਤ ਮੰਡੀ, 12 ਜੁਲਾਈ

ਸੰਗਤ ਬਲਾਕ ਦੇ 11 ਪਿੰਡਾਂ ਵਿੱਚ ਗੇਲ ਵਲੋਂ ਪਾਈ ਜਾ ਰਹੀ ਗੈਸ ਪਾਈਪ ਲਾਈਨ ਦੇ ਵਿਰੋਧ ਵਿੱਚ ਅੱਜ ਪੰਜਾਬ ਦੀਆਂ 3 ਜਨਤਕ ਜੱਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਜਮਹੂਰੀ ਕਿਸਾਨ ਸਭਾ ਵੱਲੋਂ ਅੱਜ ਬਠਿੰਡਾ-ਡੱਬਵਾਲੀ ਰੋਡ ’ਤੇ ਪਿੰਡ ਗਹਿਰੀ ਬੁੱਟਰ ਵਿਖੇ 2 ਘੰਟੇ ਸੰਕੇਤਕ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂ ਅਜੇਪਾਲ ਸਿੰਘ ਨੇ ਦੱਸਿਆ ਕਿ 2 ਮਹੀਨਿਆਂ ਤੋਂ ਲਗਾਤਾਰ ਸ਼ੰਘਰਸ਼ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਨਜਰਅੰਦਾਜ਼ ਕਰਕੇ ਧੱਕੇ ਨਾਲ ਪਾਈਪ ਲਾਈਨ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਕਿਸਾਨਾਂ ਦੀਆਂ ਮੰਗਾਂ ਨਹੀਂ ਪੂਰੀਆਂ ਹੁੰਦੀਆਂ ਉਹ ਕਿਸੇ ਵੀ ਕੀਮਤ ’ਤੇ ਪਾਈਪ ਲਾਈਨ ਨਹੀਂ ਪਾਉਣ ਦੇਣਗੇ। ਇਸ ਮੌਕੇ ਕੁਲਵੰਤ ਰਾਏ ਸ਼ਰਮਾ, ਰਾਜਮਹਿੰਦਰ ਸਿੰਘ ਕੋਟਭਾਰਾ ਤੇ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਕਿਹਾ ਕਿ ਕੰਪਨੀ ਵੱਲੋਂ ਕਿਸਾਨਾਂ ਨੂੰ ਨਿਗੂਣਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਲਾਕੇ ਵਿੱਚ ਪੱਕਾ ਖ਼ਾਲ ਬਣਾਉਣ, ਮਕਾਨ ਦੀ ਉਸਾਰੀ ਕਰਨ ਤੇ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਲਾਈ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਮਸ਼ੀਨਾਂ ਨੂੰ ਜ਼ਮੀਨਾਂ ਵਿੱਚੋਂ ਬਾਹਰ ਕਰਕੇ ਫਸਲ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ। ਪ੍ਰਤੀ ਕਿੱਲਾ ਇੱਕ ਏਕੜ ਦਾ ਕਰੋੜ ਰੁਪਏ ਮੁਆਵਜ਼ਾ, ਹਰੇਕ ਪੀੜ੍ਹਤ ਪਰਿਵਾਰ ਨੂੰ ਨੌਕਰੀ ਅਤੇ ਹਰੇਕ ਪਰਿਵਾਰ ਦਾ ਬੀਮਾ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ 16 ਅਗਸਤ ਨੂੰ ਜੱਥੇਬੰਦੀਆਂ ਦੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਅਮਰੀਕ ਸਿੰਘ, ਬਲਵਿੰਦਰ ਸਿੰਘ ਫੌਜੀ, ਜੱਗਾ ਸਿੰਘ ਜੋਗੇਵਾਲਾ, ਤਾਰਾ ਸਿੰਘ ਨੰਦਗੜ੍ਹ, ਕੋਟੜਾ ਨੌਜਵਾਨ ਭਾਰਤ ਸਭਾ ਤੋਂ ਜਸਕਰਨ ਕੋਟਗੁਰੂ ਤੋਂ ਇਲਾਵਾ ਸੈਂਕੜੇ ਕਿਸਾਨ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All