ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 29 ਸਤੰਬਰ
ਕਿਸਾਨ ਸੋਧ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜ ਦਿਨਾਂ ਤੋਂ ਅੰਮ੍ਰਿਤਸਰ-ਜਲੰਧਰ ਰੇਲ ਮਾਰਗ ਪਿੰਡ ਦੇਵੀਦਾਸਪੁਰ ਵਿਖੇ ਦਿੱਤਾ ਜਾ ਰਿਹਾ ਧਰਨਾ ਅੱਜ ਛੇਵੇਂ ਦਿਨ ਵਿੱਚ ਦਾਖਲ ਹੋਣ ‘ਤੇ ਨਵੇਂ ਜਨ ਅੰਦੋਲਨ ਦਾ ਐਲਾਨ ਕੀਤਾ ਗਿਆ। ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਦੇਸ਼ ਦੀਆਂ ਸਰਕਾਰਾਂ ਨੂੰ ਕਾਰਪੋਰੇਟ ਘਰਾਣੇ ਚਲਾ ਰਹੇ ਹਨ ਅਤੇ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਹੇ ਹਨ। ਰੇਲ ਟਰੈਕ ਉੱਪਰ ਬੈਠੇ ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮ, ਗੁਰਬਚਨ ਸਿੰਘ ਚੱਬਾ ਨੇ ਕਿਹਾ ਅੱਜ ਰੇਲ ਰੋਕੋ ਅੰਦੋਲਨ ਛੇਵੇਂ ਦਿਨ ਵਿਚ ਦਾਖਲ ਹੋ ਗਿਆ ਹੈ, ਜੋ ਲਗਾਤਾਰ ਕਾਮਯਾਬੀ ਵੱਲ ਵੱਧ ਰਿਹਾ ਹੈ।ਆਗੂਆਂ ਕਿਹਾ ਜਥੇਬੰਦੀ ਇਕ ਅਕਤੂਬਰ ਤੋਂ ਇਹ ਹਫਤਾ ਸਾਂਝੇ ਸੰਘਰਸ਼ ਨੂੰ ਸਮਰਪਿਤ ਮਨਾਵੇਗੀ।ਕਿਸਾਨ ਆਗੂਆਂ ਵੱਲੋਂ ਰਾਜਸਥਾਨ ਦੀ ਕਾਂਗਰਸ ਸਰਕਾਰ ਵੱਲੋਂ ਰੋਜ਼ਗਾਰ ਮੰਗ ਰਹੇ ਬੇਰੁਜ਼ਗਾਰਾਂ ‘ਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਅਤੇ ਚਲਾਈ ਗੋਲੀ ਨਾਲ ਮਾਰੇ ਗਏ ਦੋ ਬੇਰੋਜ਼ਗਾਰਾਂ ਦੀ ਮੌਤ ਦੀ ਸਖਤ ਨਿਖੇਦੀ ਕੀਤੀ ਗਈ ‘ਤੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਕਲੇਰਬਾਲਾ, ਚਰਨਜੀਤ ਸਿੰਘ ਬੰਡਾਲਾ, ਹਰਬਿੰਦਰ ਸਿੰਘ, ਚਰਨ ਸਿੰਘ, ਅਜੀਤ ਸਿੰਘ, ਅਮਰਦੀਪ ਸਿੰਘ, ਕੰਵਲਜੀਤ ਸਿੰਘ, ਸੁਖਦੇਵ ਸਿੰਘ, ਸਲਵਿੰਦਰ ਸਿੰਘ, ਝਿਰਮਲ ਸਿੰਘ, ਟੇਕ ਸਿੰਘ, ਜਵਾਹਰ ਸਿੰਘ, ਸੁਪਰੀਮ ਸਿੰਘ, ਫਤਿਹ ਸਿੰਘ, ਮੰਗਜੀਤ ਸਿੰਘ ਨੇ ਸੰਬੋਧਨ ਕੀਤਾ।