ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ

ਪੱਤਰ ਪ੍ਰੇਰਕ ਸਮਾਣਾ, 5 ਜੁਲਾਈ ਪਿੰਡ ਘਿਉਰਾ ਵਿੱਚ ਅੱਜ ਦੁਪਿਹਰ ਵੇਲੇ ਖੇਤ ਵਿੱਚ ਕੰਮ ਕਰ ਰਹੇ ਇੱਕ ਕਿਸਾਨ ’ਤੇ ਅਸਮਾਨੀ ਬਿਜਲੀ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਉਕਤ ਕਿਸਾਨ ਦੇ ਕੋਲ ਕੰਮ...
Advertisement

ਪੱਤਰ ਪ੍ਰੇਰਕ

ਸਮਾਣਾ, 5 ਜੁਲਾਈ

Advertisement

ਪਿੰਡ ਘਿਉਰਾ ਵਿੱਚ ਅੱਜ ਦੁਪਿਹਰ ਵੇਲੇ ਖੇਤ ਵਿੱਚ ਕੰਮ ਕਰ ਰਹੇ ਇੱਕ ਕਿਸਾਨ ’ਤੇ ਅਸਮਾਨੀ ਬਿਜਲੀ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਉਕਤ ਕਿਸਾਨ ਦੇ ਕੋਲ ਕੰਮ ਕਰ ਰਿਹਾ ਇੱਕ ਹੋਰ ਮਜ਼ਦੂਰ ਵਾਲ-ਵਾਲ ਬੱਚ ਗਿਆ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ (45) ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਘਿਉਰਾ ਵਜੋਂ ਹੋਈ ਹੈ, ਜੋ ਆਪਣੇ ਮਜ਼ਦੂਰ ਠੱਡੂ ਰਾਮ ਨਾਲ ਖੇਤ ਵਿੱਚ ਕੰਮ ਕਰ ਰਿਹਾ ਸੀ। ਇਸ ਦੌਰਾਨ ਬਲਜਿੰਦਰ ਸਿੰਘ ’ਤੇ ਅਸਮਾਨੀ ਬਿਜਲੀ ਡਿੱਗ ਗਈ ਤੇ ਬਲਜਿੰਦਰ ਮੌਕੇ ’ਤੇ ਬੇਹੋਸ਼ੀ ਦੀ ਹਾਲਤ ਵਿੱਚ ਡਿੱਗ ਪਿਆ। ਉਸ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਦਰ ਥਾਣਾ ਦੇ ਏਐੱਸਆਈ ਸਤਪਾਲ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਅਸਮਾਨੀ ਬਿਜਲੀ ਡਿੱਗਣ ਕਾਰਨ ਬਲਜਿੰਦਰ ਸਿੰਘ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।

Advertisement
Tags :
ਅਸਮਾਨੀਂਕਾਰਨਕਿਸਾਨਡਿੱਗਣਬਿਜਲੀ