ਸ਼ੰਭੂ ਮੋਰਚੇ ’ਚ ਕਿਸਾਨ ਦੀ ਮੌਤ
ਪਟਿਆਲਾ (ਪੱਤਰ ਪ੍ਰੇਰਕ): ਪੰਜ ਮਹੀਨੇ ਤੋਂ ਸ਼ੰਭੂ ਬਾਰਡਰ ’ਤੇ ਲੱਗੇ ਮੋਰਚੇ ਵਿੱਚ ਅੱਜ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਹਰਜਿੰਦਰ ਸਿੰਘ (65) ਵਾਸੀ ਪਿੰਡ ਖੁਆਸਪੁਰ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ...
Advertisement
ਪਟਿਆਲਾ (ਪੱਤਰ ਪ੍ਰੇਰਕ): ਪੰਜ ਮਹੀਨੇ ਤੋਂ ਸ਼ੰਭੂ ਬਾਰਡਰ ’ਤੇ ਲੱਗੇ ਮੋਰਚੇ ਵਿੱਚ ਅੱਜ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਹਰਜਿੰਦਰ ਸਿੰਘ (65) ਵਾਸੀ ਪਿੰਡ ਖੁਆਸਪੁਰ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ ਜੋ ਕਿ 20 ਦਿਨਾਂ ਤੋਂ ਸ਼ੰਭੂ ਬਾਰਡਰ ’ਤੇ ਡਟਿਆ ਹੋਇਆ ਸੀ। ਦਿਲ ਦਾ ਦੌਰਾ ਪੈਣ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਿਸਾਨ ਆਗੂ ਮਨਜੀਤ ਸਿੰਘ ਘੁਮਾਣਾ ਨੇ ਦੱਸਿਆ ਕਿ ਕਿਸਾਨ ਦੀ ਦੇਹ ਪਹਿਲਾਂ ਮੋਰਚੇ ਵਿੱਚ ਰੱਖ ਕੇ ਸ਼ਰਧਾਂਜਲੀ ਦਿੱਤੀ ਜਾਵੇਗੀ ਫਿਰ ਉਸ ਦੇ ਜੱਦੀ ਪਿੰਡ ਭੇਜਿਆ ਜਾਵੇਗਾ।
Advertisement
Advertisement
×