ਕਿਸਾਨਾਂ ਨੇ ਦੇਸ਼ ਦੀ ਆਜ਼ਾਦੀ ਲਈ ਦੂਸਰੀ ਲੜਾਈ ਵਿੱਢੀ: ਯੋਗੇਂਦਰ ਯਾਦਵ

‘ਮੋਦੀ ਸਰਕਾਰ ਵਿੱਚੋਂ ਪਹਿਲੀ ਵਿਕਟ ਬਾਦਲਾਂ ਦੀ ਡਿੱਗੀ, ਦੂਜੀ ਦੁਸ਼ਯੰਤ ਚੌਟਾਲਾ ਦੀ ਡਿੱਗਣ ਵਾਲੀ’

ਕਿਸਾਨਾਂ ਨੇ ਦੇਸ਼ ਦੀ ਆਜ਼ਾਦੀ ਲਈ ਦੂਸਰੀ ਲੜਾਈ ਵਿੱਢੀ: ਯੋਗੇਂਦਰ ਯਾਦਵ

ਭਵਾਨੀਗੜ੍ਹ ਵਿੱਚ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਯੋਗੇਂਦਰ ਯਾਦਵ।

ਜੋਗਿੰਦਰ ਸਿੰਘ ਮਾਨ
ਮਾਨਸਾ, 25 ਸਤੰਬਰ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਇਥੇ ਆਲ ਇੰਡੀਆ ਕਿਸਾਨ ਸੰਗਠਨ ਦੇ ਕੋਆਰਡੀਨੇਟਰ ਯੋਗੇਂਦਰ ਯਾਦਵ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਆਜ਼ਾਦੀ ਦੀ ਦੂਜੀ ਲੜਾਈ ਪੰਜਾਬ ਦੇ ਕਿਸਾਨਾਂ ਨੇ ਸ਼ੁਰੂ ਕੀਤੀ ਹੈ, ਜਿਸ ਦੀ ਪਹਿਲੀ ਵਿਕਟ ਦੇ ਤੌਰ ’ਤੇ ਅਕਾਲੀ ਦਲ ਨੂੰ ਕੇਂਦਰੀ ਕੈਬਨਿਟ ਵਿੱਚ ਮੰਤਰੀ ਪਦ ਤੋਂ ਅਸਤੀਫ਼ਾ ਦੇਣਾ ਪਿਆ ਹੈ।

ਉਨ੍ਹਾਂ ਕਿਹਾ ਕਿ ਦੂਜੀ ਵਿਕਟ ਦੇ ਤੌਰ ’ਤੇ ਹਰਿਆਣਾ ਵਿੱਚ ਦੁਸ਼ਯੰਤ ਚੌਟਾਲਾ ਨੂੰ ਆਉਣ ਵਾਲੇ ਕੁੱਝ ਦਿਨਾਂ ਵਿੱਚ ਹੀ ਬੀਜੇਪੀ ਸਰਕਾਰ ਤੋਂ ਬਾਹਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਹ ਖੇਤੀ ਵਿਰੋਧੀ ਬਿੱਲ ਵਾਪਸ ਨਾ ਲਏ ਗਏ ਤਾਂ ਮੋਦੀ ਸਰਕਾਰ ਦੀ ਵਿਕਟ ਵੀ ਕਿਸਾਨ ਜਲਦੀ ਹੀ ਪੁੱਟ ਦੇਣਗੇ। ਯੋਗੇਂਦਰ ਯਾਦਵ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਭਰ ਦੇ ਦੂਸਰੇ ਰਾਜਾਂ ਦੇ ਸਮਰਥਨ ਵਜੋਂ ਚਿੰਨ੍ਹ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਦਿੱਤੇ ਗਏ। ਇਸੇ ਤਰ੍ਹਾਂ ਵੱਖ-ਵੱਖ ਥਾਵਾਂ ’ਤੇ ਹੋਏ ਇਕੱਠਾਂ ਨੂੰ ਕਾਮਰੇਡ ਹਰਦੇਵ ਅਰਸ਼ੀ, ਰੁਲਦੂ ਸਿੰਘ, ਐਡਵੋਕੇਟ ਗੁਰਲਾਭ ਸਿੰਘ ਮਾਹਲ, ਮੁਨੀਸ਼ ਬੱਬੀ ਦਾਨੇਵਾਲੀ, ਸੁਰੇਸ਼ ਨੰਦਗੜ੍ਹੀਆ, ਗੁਰਸੇਵਕ ਸਿੰਘ ਜਵਾਹਰਕੇ, ਜਸਬੀਰ ਕੌਰ ਨੱਤ, ਬਲਵੀਰ ਕੌਰ, ਮਨਜੀਤ ਸਿੰਘ, ਸੁਖਦਰਸ਼ਨ ਨੱਤ ਅਤੇ ਰਾਜਵਿੰਦਰ ਸਿੰਘ ਰਾਣਾ ਨੇ ਵੀ ਸੰਬੋਧਨ ਕੀਤਾ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਅਖੀਰ ਵਿੱਚ ਪਹੁੰਚੇ ਆਲ ਇੰਡੀਆ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂ ਯੋਗੇਂਦਰ ਯਾਦਵ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਕਿਸਾਨਾਂ ਨੇ ਸਮੁੱਚੇ ਦੇਸ਼ ਨੂੰ ਅਜਿਹੀ ਚਿਣਗ ਲਾਈ ਕਿ ਅੱਜ ਕਿਸਾਨ ਲਹਿਰ ਸਾਰੇ ਦੇਸ਼ ਅੰਦਰ ਫੈਲ ਗਈ ਹੈ।

ਉਨ੍ਹਾਂ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਖੇਤੀ ਬਿੱਲਾਂ ਵਿੱਚ ਘੱਟੋ ਘੱਟ ਸਹਾਇਕ ਕੀਮਤਾਂ ਦੀ ਲਿਖਤੀ ਰੂਪ ਵਿੱਚ ਗਾਰੰਟੀ ਦਿੱਤੀ ਜਾਵੇ। ਪੰਜਾਬ ਦੇ ਕਿਸਾਨ ਆਗੂ ਜਗਮੋਹਣ ਸਿੰਘ ਪਟਿਆਲਾ, ਗੁਰਮੀਤ ਸਿੰਘ ਕਪਿਆਲ, ਸੁਰਜੀਤ ਸਿੰਘ ਫਤਹਿਗੜ੍ਹ ਭਾਦਸੋਂ ਅਤੇ ਗੁਰਮੀਤ ਸਿੰਘ ਭੱਟੀਵਾਲ ਨੇ ਯਾਦਵ ਦਾ ਧੰਨਵਾਦ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All